Home ਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੂਰ ਭਗਦੜ ‘ਤੇ ਦੁੱਖ ਕੀਤਾ...

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੂਰ ਭਗਦੜ ‘ਤੇ ਦੁੱਖ ਕੀਤਾ ਪ੍ਰਗਟ

0

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਿਛਲੇ ਦਿਨਾਂ ਤਾਮਿਲਨਾਡੂ ਦੇ ਕਰੂਰ ਵਿੱਚ ਹੋਈ ਭਗਦੜ ਦੀ ਘਟਨਾ ਦੇ ਬਾਰੇ ਵਿੱਚ ਜਾਣਕਾਰੀ ਲੈਣ ਦੇ ਲਈ ਰਾਜ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨਾਲ ਫ਼ੋਨ ‘ਤੇ ਗੱਲ ਕੀਤੀ ਤਮਿਲਗਾ ਵੇਤਰੀ ਕਜ਼ਾਗਮ (ਟੀ.ਵੀ.ਕੇ.) ਦੇ ਪ੍ਰਧਾਨ ਵਿਜੇ ਨੂੰ ਵੀ ਫ਼ੋਨ ਕਰਕੇ ਘਟਨਾ ਵਿੱਚ ਉਨ੍ਹਾਂ ਦੇ ਸਮਰਥਕਾਂ ਦੀ ਮੌਤ ‘ਤੇ ਸੰਵੇਦਨਾ ਪ੍ਰਗਟ ਕੀਤੀ। ਪਾਰਟੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ । ਸਟਾਲਿਨ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਕਿਹਾ , “ਮੇਰੇ ਪਿਆਰੇ ਭਰਾ ਰਾਹੁਲ ਗਾਂਧੀ, ਫੋਨ ‘ਤੇ ਮੇਰੇ ਨਾਲ ਗੱਲ ਕਰਨ , ਕਰੂਰ ਦੀ ਦੁਖਦਾਈ ਘਟਨਾ ‘ਤੇ ਆਪਣੀ ਡੂੰਘੀ ਚਿੰਤਾ ਪ੍ਰਗਟ ਕਰਨ ਅਤੇ ਇਲਾਜ ਕਰਾ ਰਹੇ ਲੋਕਾਂ ਦੀ ਕੀਮਤੀ ਜਾਨ ਬਚਾਉਣ ਲਈ ਉਠਾਏ ਗਏ ਕਦਮਾਂ ਦੇ ਬਾਰੇ ਵਿੱਚ ਇਮਾਨਦਾਰੀ ਨਾਲ ਪੁੱਛਗਿਛ ਕਰਨ ਦੇ ਲਈ ਧੰਨਵਾਦ ।” ਕਾਂਗਰਸ ਸੂਤਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਰੂਰ ਭਗਦੜ ਬਾਰੇ ਪੁੱਛਗਿੱਛ ਕਰਨ ਲਈ ਮੁੱਖ ਮੰਤਰੀ ਨੂੰ ਫ਼ੋਨ ਕੀਤਾ ਸੀ। ਸੂਤਰਾਂ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਟੀ.ਵੀ.ਕੇ. ਦੇ ਪ੍ਰਧਾਨ ਵਿਜੇ ਨੂੰ ਫ਼ੋਨ ਕਰਕੇ ਆਪਣੇ ਸਮਰਥਕਾਂ ਦੀ ਮੌਤ ਲਈ ਸੰਵੇਦਨਾ ਪ੍ਰਗਟ ਕੀਤੀ।

ਪੱਛਮੀ ਤਾਮਿਲਨਾਡੂ ਦੇ ਕਰੂਰ ਵਿੱਚ 27 ਸਤੰਬਰ ਨੂੰ ਵਿਜੇ ਦੀ ਅਗਵਾਈ ਵਿੱਚ ਹੋਈ ਇੱਕ ਰਾਜਨੀਤਿਕ ਰੈਲੀ ਵਿੱਚ ਹੋਈ ਭਗਦੜ ਵਿੱਚ ਬੀਤੇ ਦਿਨ ਮਰਨ ਵਾਲਿਆਂ ਦੀ ਗਿਣਤੀ ਐਤਵਾਰ ਨੂੰ 40 ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ 60 ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਘੱਟੋ-ਘੱਟ ਦੋ ਦੀ ਹਾਲਤ ਗੰਭੀਰ ਹੈ। ਇਸ ਦੌਰਾਨ, ਟੀ.ਵੀ.ਕੇ. ਨੇ ਮਦਰਾਸ ਹਾਈ ਕੋਰਟ ਦੇ ਮਦੁਰਾਈ ਬੈਂਚ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਭਗਦੜ ਦੀ ਸੀ.ਬੀ.ਆਈ. ਜਾਂ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version