HomePunjabਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

ਅੰਮ੍ਰਿਤਸਰ: ਕਾਂਗਰਸ ਸਰਕਾਰ ਦੌਰਾਨ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਰਹਿ ਚੁੱਕੇ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਜੀਲੈਂਸ ਬਿਊਰੋ ਨੇ ਓਮ ਪ੍ਰਕਾਸ਼ ਸੋਨੀ ਦੇ ਦੋ ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੋਨੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦਾ ਮਤਲਬ ਹੈ ਕਿ ਸੋਨੀ ਨੂੰ ਹੁਣ 14 ਦਿਨ ਫਤਿਹਪੁਰ ਸੈਂਟਰਲ ਜੇਲ੍ਹ ‘ਚ ਕੱਟਣੇ ਪੈਣਗੇ।

ਦੱਸਣਯੋਗ ਹੈ ਕਿ ਓਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 9 ਜੁਲਾਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੋਨੀ ਨੂੰ 2 ਦਿਨ ਦੇ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਪੇਸ਼ੀ ’ਤੇ ਵੀ ਅਦਾਲਤ ਨੇ ਸੋਨੀ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਸੀ ਅਤੇ ਇਸ ਦੌਰਾਨ ਸੋਨੀ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਬਾਅਦ ਵਿੱਚ ਅਧਿਕਾਰੀਆਂ ਨੇ ਫੋਰਟਿਸ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਸੀ। ਸੋਨੀ ਦਿਲ ਦਾ ਰੋਗੀ ਹੈ ਅਤੇ ਉਨ੍ਹਾਂ ਨੂੰ ਪੇਸ ਮੇਕਰ ਲੱਗਾ ਹੋਇਆ ਹੈ। ਇਸ ਤੋਂ ਬਾਅਦ ਸੋਨੀ ਨੂੰ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਸੋਨੀ ਨੂੰ 20 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments