HomePunjabਨਿਆਇਕ ਹਿਰਾਸਤ 'ਚ ਹੀ ਰਹਿਣਗੇ ਸਾਬਕਾ ਡਿਪਟੀ CM ਓਪੀ ਸੋਨੀ

ਨਿਆਇਕ ਹਿਰਾਸਤ ‘ਚ ਹੀ ਰਹਿਣਗੇ ਸਾਬਕਾ ਡਿਪਟੀ CM ਓਪੀ ਸੋਨੀ

ਅੰਮ੍ਰਿਤਸਰ: ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Former Deputy CM OP Soni) ਫਿਲਹਾਲ ਨਿਆਇਕ ਹਿਰਾਸਤ ਵਿੱਚ ਹੀ ਰਹਿਣਗੇ। ਓ.ਪੀ.ਸੋਨੀ ਦੇ ਠੀਕ ਤੋਂ ਬਾਅਦ ਵਿਜੀਲੈਂਸ ਮੁੜ ਪੁਲਿਸ ਰਿਮਾਂਡ ਹਾਸਲ ਕਰੇਗੀ। ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦਾ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਓਪੀ ਸੋਨੀ ਦੋ ਵਾਰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।

ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਐਸ.ਐਸ.ਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ ਵਿੱਚ ਸੋਨੀ ਤੋਂ ਪੁੱਛਗਿੱਛ ਨਹੀਂ ਕੀਤੀ ਜਾ ਸਕਦੀ, ਇਸ ਲਈ ਅਦਾਲਤ ਨੇ ਉਸ ਨੂੰ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ ਇਹ ਵੀ ਹੁਕਮ ਦਿੱਤਾ ਹੈ ਕਿ ਜਦੋਂ ਵੀ ਸੋਨੀ ਠੀਕ ਹੋਣ ਅਤੇ ਹਸਪਤਾਲ ਤੋਂ ਛੁੱਟੀ ਮਿਲ ਜਾਵੇ ਤਾਂ ਵਿਜੀਲੈਂਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰ ਸਕਦੀ ਹੈ। ਨਿਆਂਇਕ ਹਿਰਾਸਤ ਦੇ ਹੁਕਮ ਜਾਰੀ ਹੋਣ ਦੇ ਬਾਵਜੂਦ ਸੋਨੀ ਦਾ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments