ਕਠੂਆ : ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਅਤੇ ਕਠੂਆ ਜ਼ਿਲ੍ਹੇ ਦੇ ਬਾਨੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਪ੍ਰੇਮ ਸਾਗਰ ਅਜ਼ੀਜ਼ ਅੱਜ ਇਕ ਵਾਰ ਫਿਰ ਆਪਣੇ ਸਮਰਥਕਾਂ ਸਮੇਤ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।
ਅਜ਼ੀਜ਼ ਅੱਜ ਦੁਪਹਿਰ 12.30 ਵਜੇ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ (ਜੇ.ਕੇ.ਪੀ.ਸੀ.ਸੀ.) ਦੇ ਪ੍ਰਧਾਨ ਤਾਰਿਕ ਹਮੀਦ ਕਰਾ ਦੀ ਮੌਜੂਦਗੀ ਵਿੱਚ ਜੰਮੂ ਦੇ ਸ਼ਹੀਦੀ ਚੌਕ ਸਥਿਤ ਰਾਜੀਵ ਭਵਨ ਵਿੱਚ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਣਗੇ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਕਠੂਆ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨੁਮਾਇੰਦਿਆਂ ਦੇ ਵੀ ਸ਼ਿਰਕਤ ਕਰਨ ਦੀ ਸੰਭਾਵਨਾ ਹੈ।










