ਸ਼ਾਹਬਾਦ : ਹਰਿਆਣਾ ਤੋਂ ਦੁਖਦਾਈ ਖ਼ਬਰ ਆਈ ਹੈ। ਸ਼ਾਹਬਾਦ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਕੇ.ਐਲ. ਸ਼ਰਮਾ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਨਾਲ ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਮਨੀਮਾਜਰਾ (ਪੰਚਕੂਲਾ) ਵਿੱਚ ਅੱਜ ਦੁਪਹਿਰ 12 ਵਜੇ ਕੀਤਾ ਜਾਵੇਗਾ।












