Homeਯੂਪੀ ਖ਼ਬਰਾਂਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਤੇ ਗੋਂਡਾ ਤੋਂ ਵਿਧਾਇਕ...

ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਤੇ ਗੋਂਡਾ ਤੋਂ ਵਿਧਾਇਕ ਪ੍ਰਤੀਕ ਭੂਸ਼ਣ ਸਿੰਘ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਉੱਤਰ ਪ੍ਰਦੇਸ਼ : ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਅਤੇ ਗੋਂਡਾ ਤੋਂ ਵਿਧਾਇਕ ਪ੍ਰਤੀਕ ਭੂਸ਼ਣ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਭਰਿਆ ਫੋਨ ਰਾਜਸਥਾਨ ਤੋਂ ਆਇਆ ਸੀ।

ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਦੋ ਦਿਨ ਪੁਰਾਣੀ ਹੈ ਜਦੋਂ ਵਿਧਾਇਕ ਪ੍ਰਤੀਕ ਭੂਸ਼ਣ ਸਿੰਘ ਨੂੰ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ‘ਤੇ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ ਸੀ। ਫ਼ੋਨ ਕਰਨ ਵਾਲੇ ਨੇ ਸਿੱਧੇ ਤੌਰ ‘ਤੇ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਘਟਨਾ ਤੋਂ ਬਾਅਦ ਵਿਧਾਇਕ ਦੇ ਸੁਰੱਖਿਆ ਘੇਰੇ ਅਤੇ ਸਥਾਨਕ ਸਮਰਥਕਾਂ ਵਿੱਚ ਚਿੰਤਾ ਵਧ ਗਈ ਹੈ।

ਪੁਲਿਸ ਨੇ ਦੱਸਿਆ ਕਿ ਵਿਧਾਇਕ ਦੇ ਪ੍ਰਤੀਨਿਧੀ ਅਜੈ ਸਿੰਘ ਨੇ ਇਸ ਪੂਰੇ ਮਾਮਲੇ ਸਬੰਧੀ ਗੋਂਡਾ ਦੇ ਕੋਤਵਾਲੀ ਨਗਰ ਵਿੱਚ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਧਮਕੀ ਦੇਣ ਦਾ ਸਪੱਸ਼ਟ ਦੋਸ਼ ਲਗਾਇਆ ਗਿਆ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਧਮਕੀ ਦੇਣ ਵਾਲੇ ਮੁੱਖ ਦੋਸ਼ੀ ਦੀ ਪਹਿਚਾਣ ਸੰਦੀਪ ਸਰਮਾ ਦੇ ਰੂਪ ਵਜੋਂ ਹੋਈ ਹੈ ਜੋ ਰਾਜਸਥਾਨ ਦੇ ਅਲਵਰ ਜ਼ਿਲ੍ਹੇਂ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕੋਤਵਾਲੀ ਨਗਰ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪ੍ਰਸ਼ਾਸਨ ਇਸ ਵੇਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਦੇ ਨਾਲ ਹੀ ਇਸ ਧਮਕੀ ਭਰੇ ਫ਼ੋਨ ਕਾਲ ਦੀ ਤਕਨੀਕੀ ਸੱਚਾਈ ਅਤੇ ਵਿਧਾਇਕ ਨੂੰ ਧਮਕੀ ਦੇਣ ਦੇ ਮੁੱਖ ਕਾਰਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments