Homeਸੰਸਾਰਥਾਈਲੈਂਡ ’ਚ ਇੱਕ ਸਾਬਕਾ ਪੁਲਿਸ ਅਧਿਕਾਰੀ ਨੇ ਡੇਅ-ਕੇਅਰ ਸੈਂਟਰ ਦਾਖਲ ਹੋ ਕੇ...

ਥਾਈਲੈਂਡ ’ਚ ਇੱਕ ਸਾਬਕਾ ਪੁਲਿਸ ਅਧਿਕਾਰੀ ਨੇ ਡੇਅ-ਕੇਅਰ ਸੈਂਟਰ ਦਾਖਲ ਹੋ ਕੇ 34 ਲੋਕਾਂ ਦਾ ਕੀਤਾ ਕਤਲ

ਥਾਈਲੈਂਡ : ਥਾਈਲੈਂਡ ਤੋਂ ਦਹਿਸ਼ਤਗਰਦੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਦੋ ਵੱਖ-ਵੱਖ ਘਟਨਾਵਾਂ ਵਿੱਚ 34 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ, ਜਿਸ ਵਿੱਚ 22 ਬੱਚੇ ਸ਼ਾਮਲ ਹਨ। ਇਨ੍ਹਾਂ ਘਟਨਾਵਾਂ ਨੇ ਪੂਰੇ ਦੇਸ਼ ਨੂੰ ਝੰਜੋੜ ਦਿੱਤਾ ਹੈ। ਸਾਹਮਣੇ ਆਇਆ ਹੈ ਕਿ ਇੱਕ ਸਾਬਕਾ ਪੁਲਿਸ ਅਧਿਕਾਰੀ ਨੇ ਡੇਅ-ਕੇਅਰ ਸੈਂਟਰ ਵਿੱਚ ਦਾਖਲ ਹੋ ਕੇ 34 ਲੋਕਾਂ ਦਾ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਸਾਉਥ ਥਾਈਲੈਂਡ ਦੇ ਹਾਟ ਯਾਈ ਵਿੱਚ ਮੌਜੂਦ ਇੱਕ 18 ਸਾਲਾ ਵਿਅਕਤੀ ਨੇ ਇੱਕ ਸਕੂਲ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਇੱਕ ਮਹਿਲਾ ਕਰਮਚਾਰੀ ਨੂੰ ਬੰਧਕ ਬਣਾ ਲਿਆ।

ਇਸ ਥਾਈਲੈਂਡ ਦੇ ਇਤਿਹਾਸ ਦੀ ਸਭ ਤੋਂ ਭਿਆਨਕ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਇੱਕ ਸਾਬਕਾ ਪੁਲਿਸ ਅਧਿਕਾਰੀ ਨੇ ਇੱਕ ਡੇਅਕੇਅਰ ਸੈਂਟਰ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ ਘੱਟੋ-ਘੱਟ 22 ਬੱਚੇ ਅਤੇ 12 ਬਾਲਗ ਮਾਰੇ ਗਏ। ਸਥਾਨਕ ਅਧਿਕਾਰੀਆਂ ਦੇ ਅਨੁਸਾਰ, ਇਹ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਘਾਤਕ ਸਮੂਹਿਕ ਗੋਲੀਬਾਰੀ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਫੈਲ ਗਿਆ ਅਤੇ ਲੋਕ ਗੁੱਸੇ ਵਿੱਚ ਵੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲੇ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments