Homeਪੰਜਾਬਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਮਿਲੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ (Agriculture, Animal Husbandry and Food Processing) ‘ਤੇ ਸੰਸਦੀ ਸਥਾਈ ਕਮੇਟੀ (Parliamentary Standing Committee) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਇਸ ਮਹੱਤਵਪੂਰਨ ਅਹੁਦੇ ‘ਤੇ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।

ਇਸ ਕਮੇਟੀ ਵਿੱਚ ਲੋਕ ਸਭਾ ਦੇ 21 ਅਤੇ ਰਾਜ ਸਭਾ ਦੇ 10 ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿੱਚ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹਨ।

ਕਿਉਂ ਮਿਲੀ ਦੁਬਾਰਾ ਇਹ ਜ਼ਿੰਮੇਵਾਰੀ?

ਚੰਨੀ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਦੇ ਹੱਕ ਵਿੱਚ ਕੀਤੀਆਂ ਗਈਆਂ ਰਿਪੋਰਟਾਂ ਅਤੇ ਸਿਫ਼ਾਰਸ਼ਾਂ ਦੇ ਆਧਾਰ ‘ਤੇ ਦਿੱਤੀ ਗਈ ਹੈ। ਉਨ੍ਹਾਂ ਦੇ ਪਿਛਲੇ ਕਾਰਜਕਾਲ ਦੀਆਂ ਕੁਝ ਮੁੱਖ ਸਿਫ਼ਾਰਸ਼ਾਂ ਸਨ:

  1. ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ।
  2. ਪਰਾਲੀ ਪ੍ਰਬੰਧਨ ਦੇ ਲਈ ਕਿਸਾਨਾਂ ਨੂੰ ਮੁਆਵਜ਼ਾ।
  3. ਕਿਸਾਨ ਸਨਮਾਨ ਨਿਧੀ ਯੋਜਨਾ ਦੇ ਦਾਇਰਾ ਵਧਾ ਕੇ ਉਨ੍ਹਾਂ ’ਚ ਖੇਤੀਬਾੜੀ ਮਜ਼ਦੂਰਾਂ ਨੂੰ ਸ਼ਾਮਲ ਕਰਨਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments