ਪੰਜਾਬ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਪੁਲਸ ਦੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਦਿੱਲੀ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਜੁਆਇਨ ਕਰ ਲਈ ਹੈ।
ਚਟੋਪਾਧਿਆਏ ਨੇ ਦਿੱਲੀ ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਆਏ ਸਨ। ਹੁਣ ਉਨ੍ਹਾਂ ਦੇ ਸਿਆਸਤ ਵਿੱਚ ਆਉਣ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਵੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ।










