Home ਪੰਜਾਬ ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਮੇਤ ਕਈ ਆਗੂ ‘ਆਪ’ ‘ਚ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਮੇਤ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ

0

ਚੰਡੀਗੜ੍ਹ: ਪੰਜਾਬ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਐੱਮ.ਐੱਲ.ਏ ਤੇ ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਸ. ਰਾਜਮਹਿੰਦਰ ਸਿੰਘ ਮਜੀਠਾ ਜੀ, ਸਾਬਕਾ RTI ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਜੀ ਅਤੇ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਸੁਖਦੀਪ ਸਿੰਘ ਮਜੀਠਾ ਜੀ ਅੱਜ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਤਜ਼ਰਬੇਕਾਰ ਅਤੇ ਪੰਜਾਬ ਦੀ ਬਿਹਤਰੀ ਸੋਚਣ ਵਾਲੇ ਆਗੂਆਂ ਦੇ ਸਾਥ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ। ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ‘ਤੁਹਾਡੀ ਸਰਕਾਰ’ ਲਗਾਤਾਰ ਯਤਨਸ਼ੀਲ ਹੈ।

NO COMMENTS

LEAVE A REPLY

Please enter your comment!
Please enter your name here

Exit mobile version