ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਨੀਤੀ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਸਾਬਕਾ ਵਿਧਾਇਕ ਜਹਾਂਗੀਰ ਖਾਨ ਨੂੰ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਨੇਪਾਲ ਸਰਹੱਦ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ‘ਚ ਚਰਚਾ ਤੇਜ਼ ਹੋ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਖਾਨ ਨੂੰ ਕਈ ਦਿਨਾਂ ਤੱਕ ਭਗੌੜਾ ਰਹਿਣ ਤੋਂ ਬਾਅਦ ਨੇਪਾਲ ਸਰਹੱਦ ਨੇੜੇ ਫੜਿਆ ਗਿਆ । ਐਸ.ਟੀ.ਐਫ. ਨੇ ਇਸ ਕਾਰਵਾਈ ਨੂੰ ਅੰਜਾਮ ਦੇਣ ਤੋਂ ਪਹਿਲਾਂ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਉਸ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਹੋਈ ਸੀ। ਪੁਲਿਸ ਅਨੁਸਾਰ, ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਫਾਲਟਾ ਪੁਲਿਸ ਸਟੇਸ਼ਨ ਵਿੱਚ ਖਾਨ ਦੇ ਖ਼ਿਲਾਫ਼ ਸੱਤ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਸਨ।
