HomePunjabਰਾਜਾ ਵੜਿੰਗ ਨੂੰ ਲੈ ਕੇ ਬੋਲੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ

ਰਾਜਾ ਵੜਿੰਗ ਨੂੰ ਲੈ ਕੇ ਬੋਲੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ 1984 ਦੇ ਸਿੱਖ ਕਤਲੇਆਮ ‘ਚ ਕਮਲ ਨਾਥ ਨੂੰ ਬੇਕਸੂਰ ਕਰਾਰ ਦੇਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Raja Waring)  ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਮੀਰ ਪੂਰੀ ਤਰ੍ਹਾਂ ਮਰ ਚੁੱਕੀ ਹੈ ਜੋ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੇ ਕਾਤਲਾਂ ਨੂੰ ਕਲੀਨ ਚਿੱਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 1984 ‘ਚ ਸਿੱਖਾਂ ‘ਤੇ ਹਮਲਾ ਕਰਨ ਵਾਲੇ ਕਾਤਲਾਂ ਦੀ ਭੀੜ ਦੀ ਅਗਵਾਈ ਕਮਲਨਾਥ ਖੁਦ ਕਰ ਰਹੇ ਸਨ, ਜਿਸ ਦੇ ਕਈ ਚਸ਼ਮਦੀਦ ਗਵਾਹ ਵੀ ਮੌਜੂਦ ਹਨ।

ਢੀਂਡਸਾ ਨੇ ਕਿਹਾ ਕਿ ਵੜਿੰਗ ਨੇ ਕਮਲ ਨਾਥ ਨੂੰ ਕਲੀਨ ਚਿੱਟ ਦੇ ਕੇ ਗੰਭੀਰ ਅਪਰਾਧ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਹੀ ਇਨ੍ਹਾਂ ਕਾਤਲਾਂ ਨੂੰ ਆਪਣਾ ਗੁਨਾਹ ਕਬੂਲਣ ਦੀ ਬਜਾਏ ਬਚਾ ਰਹੀ ਹੈ। ਰਾਜਾ ਵੜਿੰਗ ਨੇ ਸਿੱਖਾਂ ਦੇ ਕਾਤਲ ਕਮਲ ਨਾਥ ਦਾ ਬਚਾਅ ਕਰਕੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਕਦੇ ਵੀ ਆਪਣੇ ਚਹੇਤੇ ਕਮਲ ਨਾਥ ਅਤੇ ਹੋਰਨਾਂ ਲੋਕਾਂ ਨੂੰ ਵੀ ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਨਹੀਂ ਠਹਿਰਾਵੇਗੀ ਅਤੇ ਇਸ ਦੇ ਉਲਟ ਉਹ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਲਈ ਉਨ੍ਹਾਂ ਨੂੰ ਸੰਵਿਧਾਨਕ ਅਤੇ ਸਿਆਸੀ ਅਹੁਦੇ ਦਿੰਦੇ ਰਹਿਣਗੇ।

ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਕਈ ਦਹਾਕਿਆਂ ਦੀ ਉਡੀਕ ਕਰਨ ਦੇ ਬਾਵਜੂਦ ਸਿੱਖ ਕੌਮ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਦੂਜੇ ਪਾਸੇ ਕਾਤਲ ਸਿੱਖ ਸ਼ਰੇਆਮ ਘੁੰਮ ਰਹੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments