Homeਮਨੋਰੰਜਨਫੋਰਟਿਸ ਹਸਪਤਾਲ ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ...

ਫੋਰਟਿਸ ਹਸਪਤਾਲ ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਕੀਤਾ ਜਾਰੀ

ਮੋਹਾਲੀ: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਦਿਨ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ । ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ, ਰਾਜਵੀਰ ਦੀ ਸਿਹਤ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

ਦਰਅਸਲ , ਫੋਰਟਿਸ ਹਸਪਤਾਲ ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਹੈ। ਮੈਡੀਕਲ ਬੁਲੇਟਿਨ ਦੇ ਅਨੁਸਾਰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਹੈ ਅਤੇ ਉਹ ਵੈਂਟੀਲੇਟਰ ਸਹਾਇਤਾ ‘ਤੇ ਹਨ। ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਸਪੈਸ਼ਲਿਸਟ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਹਸਪਤਾਲ ਨੇ ਕਿਹਾ ਹੈ ਕਿ ਰਾਜਵੀਰ ਦੀ ਸਿਹਤ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਰਾਜਵੀਰ ਜਵੰਦਾ ਦਾ ਹਾਲ ਜਾਨਣ ਲਈ ਪਹੁੰਚੇ ਹਨ । ਰਾਜਵੀਰ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments