Homeਪੰਜਾਬਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚਾਰ ਬੱਸਾਂ ਨੂੰ ਹਰੀ ਝੰਡੀ ਦਿਖਾ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚਾਰ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ

ਬਠਿੰਡਾ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਲਈ ਤਿੰਨ ਨਵੇਂ ਤੀਰਥ ਮਾਰਗਾਂ ਦੀ ਸ਼ੁਰੂਆਤ ਕੀਤੀ ਗਈ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਚਾਰ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋ ਬੱਸਾਂ ਹਰਿਦੁਆਰ-ਰਿਸ਼ੀਕੇਸ਼ ਲਈ, ਇਕ ਬੱਸ ਸ਼੍ਰੀ ਸਾਲਾਸਰ ਬਾਲਾਜੀ ਧਾਮ-ਸ਼੍ਰੀ ਖਾਟੂ ਸ਼ਿਆਮ ਜੀ ਲਈ ਅਤੇ ਇਕ ਬੱਸ ਸ਼੍ਰੀ ਵਰਿੰਦਾਵਨ-ਮਥੁਰਾ ਲਈ ਰਵਾਨਾ ਹੋਈ।

ਇਸ ਮੌਕੇ ਬੋਲਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਆਸਾਨ ਬਣਾਉਣ ਲਈ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪ੍ਰਮੁੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸਹੂਲਤਾਂ ਪ੍ਰਦਾਨ ਕਰ ਰਹੀ ਹੈ।

ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ‘ਚ ਵਿਸ਼ੇਸ਼ ਉਤਸ਼ਾਹ ਦੇਖਿਆ ਗਿਆ। ਸੰਗਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿ ਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਉਪਰਾਲੇ ਜਾਰੀ ਰਹਿਣਗੇ।

ਮੇਅਰ ਨੇ ਰਵਾਨਗੀ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਅਤੇ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਬਲਜੀਤ ਸਿੰਘ ਬੱਲੀ, ਚੇਅਰਮੈਨ ਅਮਰਦੀਪ ਸਿੰਘ ਰਾਜਨ, ਕੌਂਸਲਰ ਉਮੇਸ਼ ਗਰਗ, ਕੌਂਸਲਰ ਮੁਨੀਸ਼ ਕੁਮਾਰ ਡਿੰਪੀ ਬਾਘਲਾ, ਕੌਂਸਲਰ ਸੁਖਦੇਵ ਸਿੰਘ, ਕੌਂਸਲਰ ਸੰਜੀਵ ਕੁਮਾਰ ਸੋਨੀ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments