ਚੰਡੀਗੜ੍ਹ: ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਬਾਦਲਿਆਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਤਹਿਤ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ।
ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕਰਕੇ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਅਨੁਸਾਰ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਤਬਦੀਲੀ ਡੀ.ਜੀ.ਪੀ. ਚੰਡੀਗੜ੍ਹ ਦੀ ਪ੍ਰਵਾਨਗੀ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਗਈ ਹੈ।
