Homeਪੰਜਾਬਬਾਘਾਪੁਰਾਣਾ ਤੇ ਧਰਮਕੋਟ ਨਗਰ ਨਿਕਾਇ ਚੋਣਾਂ ਲਈ ਚਾਰ ਅਧਿਕਾਰੀ ਨਿਯੁਕਤ

ਬਾਘਾਪੁਰਾਣਾ ਤੇ ਧਰਮਕੋਟ ਨਗਰ ਨਿਕਾਇ ਚੋਣਾਂ ਲਈ ਚਾਰ ਅਧਿਕਾਰੀ ਨਿਯੁਕਤ

ਮੋਗਾ: ਨਗਰ ਕੌਂਸਲ ਬਾਘਾਪੁਰਾਣਾ ਅਤੇ ਨਗਰ ਪੰਚਾਇਤ ਧਰਮਕੋਟ ਦੀਆਂ ਚੋਣਾਂ-2026 ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੋਣ ਖਰਚੇ ਦੀ ਨਿਗਰਾਨੀ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਚੋਣ ਨਿਗਰਾਨਾਂ ਨਾਲ ਤਾਲਮੇਲ ਸਮੇਤ ਵੱਖ-ਵੱਖ ਜ਼ਿੰਮੇਵਾਰੀਆਂ ਲਈ ਚਾਰ ਅਧਿਕਾਰੀਆਂ ਨੂੰ ਨੋਡਲ ਅਤੇ ਸੰਪਰਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਚੋਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਾਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਨੋਡਲ ਅਧਿਕਾਰੀ ਅਤੇ ਸੰਪਰਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਮੋਗਾ ਕੁਲਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਬਾਘਾਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਪੰਚਾਇਤ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਚੋਣ ਪ੍ਰਕਿਰਿਆ ‘ਤੇ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਤੈਅ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਚੋਣ ਖਰਚੇ ਦੀ ਨਿਗਰਾਨੀ ਅਤੇ ਇਸ ਦਾ ਪੂਰਾ ਲੇਖਾ-ਜੋਖਾ ਰੱਖਣ ਦੀ ਜ਼ਿੰਮੇਵਾਰੀ ਸਿਵਲ ਸਰਜਨ ਦਫ਼ਤਰ ਮੋਗਾ ਦੇ ਏ.ਸੀ.ਐੱਫ.ਏ. ਆਸ਼ੂ ਕੁਮਾਰ ਨੂੰ ਸੌਂਪੀ ਗਈ ਹੈ। ਉੱਥੇ ਹੀ ਆਨਲਾਈਨ ਅਤੇ ਆਫਲਾਈਨ ਮਾਧਿਅਮਾਂ ਰਾਹੀਂ ਮਿਲਣ ਵਾਲੀਆਂ ਚੋਣਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ ਕਰ ਮਨੂ ਗਰਗ ਸ਼ਾਰਦਾ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਆਸ਼ੀਸ਼ ਕੁਮਾਰ ਨੂੰ ਐਲ.ਬੀ.ਪੀ.ਏ.ਐੱਮ.ਐੱਸ./ਕੋਰ ਟੀਮ ਦਾ ਨੋਡਲ ਅਧਿਕਾਰੀ ਬਣਾਇਆ ਗਿਆ ਹੈ।

ਆਬਕਾਰੀ ਅਧਿਕਾਰੀ ਵਿਜੇ ਕੁਮਾਰ ਨੂੰ ਚੋਣ ਨਿਗਰਾਨਾਂ ਨਾਲ ਸੰਪਰਕ ਅਤੇ ਤਾਲਮੇਲ ਬਣਾਈ ਰੱਖਣ ਲਈ ਲਾਇਜ਼ਨ ਅਧਿਕਾਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਕੁਲਪ੍ਰੀਤ ਸਿੰਘ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੇ ਹਰੇਕ ਪੜਾਅ ‘ਤੇ ਨਜ਼ਰ ਰੱਖੀ ਜਾਵੇਗੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਪ੍ਰਸ਼ਾਸਨ ਦਾ ਉਦੇਸ਼ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments