Homeਪੰਜਾਬਨੈਸ਼ਨਲ ਹਾਈਵੇ 'ਤੇ ਦੋ ਕਾਰਾਂ ਦੀ ਭਿਆਨਕ ਟੱਕਰ , ਚਾਰ ਦੀ ਮੌਤ...

ਨੈਸ਼ਨਲ ਹਾਈਵੇ ‘ਤੇ ਦੋ ਕਾਰਾਂ ਦੀ ਭਿਆਨਕ ਟੱਕਰ , ਚਾਰ ਦੀ ਮੌਤ , ਪੰਜ ਗੰਭੀਰ ਜ਼ਖਮੀ

ਅਲਾਵਲਪੁਰ: ਨੈਸ਼ਨਲ ਹਾਈਵੇ ‘ਤੇ ਸਥਿਤ ਕਿਸ਼ਨਗੜ੍ਹ ਨੇੜੇ ਪੌਦਿਆਂ ਦੀ ਨਰਸਰੀ ਨੇੜੇ ਅੱਜ ਤੜਕੇ ਦੋ ਕਾਰਾਂ ਦੀ ਭਿਆਨਕ ਟੱਕਰ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਟੀਮ ਦੇ ਇੰਚਾਰਜ ਰਣਜੀਤ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਜਲੰਧਰ ਦੇ ਹਸਪਤਾਲ ਪਹੁੰਚਾਇਆ।

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਆਦਮਪੁਰ ਦੇ ਐਸ.ਐਚ.ਓ., ਪੁਲਿਸ ਚੌਕੀ ਅਲਾਵਲਪੁਰ ਦੇ ਇੰਚਾਰਜ ਰਵਿੰਦਰ ਸਿੰਘ ਅਤੇ ਡੀ.ਐਸ.ਪੀ. ਆਦਮਪੁਰ ਦੇਹਾਤ ਰਾਜੀਵ ਕੁਮਾਰ ਵੀ ਮੌਕੇ ’ਤੇ ਪੁੱਜੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਰੁਪਿੰਦਰ ਸਿੰਘ (ਸਿਪਾਹੀ) ਪੁੱਤਰ ਸੁਰਿੰਦਰ ਸਿੰਘ, ਹਰਪ੍ਰੀਤ ਕੌਰ ਪਤਨੀ ਰੁਪਿੰਦਰ ਸਿੰਘ, ਡੇਢ ਸਾਲਾ ਅਰਸ਼ਪ੍ਰੀਤ ਸਿੰਘ ਪੁੱਤਰ ਰੁਪਿੰਦਰ ਸਿੰਘ ਅਤੇ ਸੰਤੋਸ਼ ਕੌਰ (ਰੁਪਿੰਦਰ ਸਿੰਘ ਦੀ ਮਾਤਾ) ਵਾਸੀ ਪਿੰਡ ਹਿੰਮਤਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਹਿੰਮਤਪੁਰ (ਹੁਸ਼ਿਆਰਪੁਰ) ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਪਰ ਕਿਸ਼ਨਗੜ੍ਹ ਨੇੜੇ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਦੂਜੀ ਕਾਰ ‘ਚ ਸਵਾਰ ਜ਼ਖਮੀਆਂ ਦੀ ਪਛਾਣ ਅਲੀਨਾ ਖਾਨ, ਅਬਦੁਲ ਸ਼ਾਹਿਦ ਖਾਨ, ਪ੍ਰਵੀਨ ਖਾਨ, ਅਬਦੁਲ ਫੈਜ਼ਲ ਖਾਨ ਅਤੇ ਮੀਨਲ ਖਾਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਬਰੇਲੀ ਤੋਂ ਜੰਮੂ-ਕਸ਼ਮੀਰ ਵੱਲ ਜਾ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments