Home ਦੇਸ਼ ਦਿੱਲੀ ਪੁਲਿਸ ਤੇ ਬਿਹਾਰ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ‘ਚ...

ਦਿੱਲੀ ਪੁਲਿਸ ਤੇ ਬਿਹਾਰ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ‘ਚ ਚਾਰ ਲੋੜੀਂਦੇ ਅਪਰਾਧੀ ਢੇਰ

0

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੇ ਰੋਹਿਣੀ ਖੇਤਰ ਵਿੱਚ ਦਿੱਲੀ ਪੁਲਿਸ ਅਤੇ ਬਿਹਾਰ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿੱਚ ਚਾਰ ਲੋੜੀਂਦੇ ਅਪਰਾਧੀ ਮਾਰੇ ਗਏ। ਇਹ ਅਪਰਾਧੀ ਬਿਹਾਰ ਵਿੱਚ ਕਈ ਕਤਲ ਮਾਮਲਿਆਂ ਵਿੱਚ ਕਥਿਤ ਤੌਰ ‘ਤੇ ਸ਼ਾਮਲ ਸਨ।

ਕਈ ਦਿਨਾਂ ਤੋਂ ਦਿੱਲੀ ਵਿੱਚ ਲੁਕੇ ਹੋਏ ਸਨ ਅਪਰਾਧੀ
ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, ਦੋਸ਼ੀ ਕਈ ਦਿਨਾਂ ਤੋਂ ਦਿੱਲੀ ਵਿੱਚ ਲੁਕੇ ਹੋਏ ਸਨ। ਸਾਂਝੀ ਟੀਮ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਵਿਚਕਾਰਲੀ ਰਾਤ ਨੂੰ ਉਨ੍ਹਾਂ ਦੀ ਭਾਲ ਲਈ ਇੱਕ ਮੁਹਿੰਮ ਸ਼ੁਰੂ ਕੀਤੀ, ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਪੁਲਿਸ ਦੇ ਅਨੁਸਾਰ, ਮਾਰੇ ਗਏ ਅਪਰਾਧੀਆਂ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਰੰਜਨ ਪਾਠਕ, ਵਿਮਲੇਸ਼ ਮਹਾਤੋ, ਮਨੀਸ਼ ਪਾਠਕ ਅਤੇ ਅਮਨ ਠਾਕੁਰ ਵਜੋਂ ਹੋਈ ਹੈ। ਇਹ ਸਾਰੇ ਕਤਲ ਅਤੇ ਜਬਰਦਸਤੀ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ।

ਇੱਕ ਅਪਰਾਧਿਕ ਨੈੱਟਵਰਕ ਚਲਾਉਂਦਾ ਸੀ ਰੰਜਨ ਪਾਠਕ
ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ, ਦੋਸ਼ੀਆਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ। ਸਵੈ-ਰੱਖਿਆ ਵਿੱਚ, ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਚਾਰੇ ਦੋਸ਼ੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖਮੀ ਅਪਰਾਧੀਆਂ ਨੂੰ ਰੋਹਿਣੀ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਿਸ ਸੂਤਰਾਂ ਨੇ ਦੱਸਿਆ ਕਿ ਗਿਰੋਹ ਦਾ ਮੁਖੀ ਰੰਜਨ ਪਾਠਕ ਬਿਹਾਰ ਅਤੇ ਗੁਆਂਢੀ ਰਾਜਾਂ ਵਿੱਚ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਚਲਾਉਂਦਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version