Home ਦੇਸ਼ ਜਿਊਲਰੀ ਕੰਪਨੀ ‘ਚ ETP ਦੇ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ...

ਜਿਊਲਰੀ ਕੰਪਨੀ ‘ਚ ETP ਦੇ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਹੋਈ ਦਰਦਨਾਕ ਮੌਤ

0

ਸੂਰਤ: ਸੂਰਤ ਦੇ ਅਸ਼ਵਨੀ ਕੁਮਾਰ ਇਲਾਕੇ ‘ਚ ਸਥਿਤ ਇਕ ਜਿਊਲਰੀ ਕੰਪਨੀ ‘ਚ ਈ.ਟੀ.ਪੀ. (ਐਫਲੂਐਂਟ ਟਰੀਟਮੈਂਟ ਪਲਾਂਟ) ਦੇ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੈਪਟਿਕ ਟੈਂਕ ‘ਚ ਜਮ੍ਹਾ ਕੂੜਾ ਚੁੱਕਦੇ ਸਮੇਂ ਵਾਪਰਿਆ ਹਾਦਸਾ
ਸੂਰਤ ਦੇ ਡੀ.ਸੀ.ਪੀ. ਜ਼ੋਨ-1 ਆਲੋਕ ਕੁਮਾਰ ਨੇ ਦੱਸਿਆ ਕਿ ਗਹਿ ਣਿਆਂ ਦੀ ਸਫ਼ਾਈ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਸੈਪਟਿਕ ਟੈਂਕ ਵਿੱਚ ਸਟੋਰ ਕੀਤਾ ਜਾਂਦਾ ਹੈ, ਜਿਸ ਦੀ ਹਰ ਦੋ ਮਹੀਨਿਆਂ ਬਾਅਦ ਨਿਯਮਤ ਤੌਰ ‘ਤੇ ਸਫਾਈ ਕੀਤੀ ਜਾਂਦੀ ਹੈ। ਟੈਂਕੀ ਦੀ ਸਫਾਈ ਕਰਨ ਲਈ ਸ਼ੁੱਕਰਵਾਰ ਸਵੇਰੇ ਚਾਰ ਲੋਕਾਂ ਦੀ ਟੀਮ ਪਹੁੰਚੀ ਸੀ। ਇਸ ਦੌਰਾਨ ਇੱਕ ਮਜ਼ਦੂਰ ਟੈਂਕੀ ਵਿੱਚ ਡਿੱਗ ਗਿਆ। ਉਸ ਨੂੰ ਬਚਾਉਣ ਲਈ ਹੋਰ ਮਜ਼ਦੂਰ ਵੀ ਅੰਦਰ ਗਏ ਪਰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਸਾਰੇ ਬੇਹੋਸ਼ ਹੋ ਗਏ।

ਚਾਰੇ ਮਜ਼ਦੂਰਾਂ ਦੀ ਮੌਕੇ ‘ਤੇ ਹੀ ਹੋਈ ਮੌਤ
ਅਧਿਕਾਰੀਆਂ ਮੁਤਾਬਕ ਚਾਰੇ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਜ਼ਦੂਰਾਂ ਕੋਲ ਜ਼ਰੂਰੀ ਸੁਰੱਖਿਆ ਉਪਕਰਨ ਨਹੀਂ ਸਨ। ਸੀ.ਸੀ.ਟੀ.ਵੀ. ਫੁਟੇਜ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਸੁਰੱਖਿਆ ਪ੍ਰਬੰਧ ਨਜ਼ਰ ਨਹੀਂ ਆ ਰਿਹਾ ਸੀ।

ਘਟਨਾ ਦੀ ਜਾਂਚ ਵਿੱਚ ਜੁਟੀ ਹੋਈ ਪੁਲਿਸ
ਡੀ.ਸੀ.ਪੀ. ਅਲੋਕ ਕੁਮਾਰ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਰਸਾਇਣਕ ਜ਼ਹਿਰ ਦਾ ਮਾਮਲਾ ਜਾਪਦਾ ਹੈ। ਹਾਲਾਂਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੀ ਮੌਤ ਦਾ ਮਾਮਲਾ ਦਰਜ ਕਰਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version