HomePunjabਪੁਲਿਸ 'ਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਮਾਰੀ ਠੱਗੀ

ਪੁਲਿਸ ‘ਚ ਭਰਤੀ ਦੇ ਨਾਂ ‘ਤੇ ਲੱਖਾਂ ਰੁਪਏ ਦੀ ਮਾਰੀ ਠੱਗੀ

ਬਟਾਲਾ : ਪੁਲਿਸ ‘ਚ ਸਬ-ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂ ‘ਤੇ 15 ਲੱਖ 81 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਸੁਰਿੰਦਰ ਸਿੰਘ (ASI Surinder Singh) ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦਲਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਧੌਲਪੁਰ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਉਸ ਨੂੰ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 15 ਲੱਖ 81 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਪੜਤਾਲ ਮਗਰੋਂ ਦਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments