Home ਪੰਜਾਬ ਗਗਨਦੀਪ ਸਿੰਘ ਰੰਧਾਵਾ ਦਾ ਖੁਦਕੁਸ਼ੀ ਮਾਮਲਾ : ਚੰਡੀਗੜ੍ਹ ‘ਚ ਹੋਇਆ ਜ਼ੋਰਦਾਰ ਪ੍ਰਦਰਸ਼ਨ

ਗਗਨਦੀਪ ਸਿੰਘ ਰੰਧਾਵਾ ਦਾ ਖੁਦਕੁਸ਼ੀ ਮਾਮਲਾ : ਚੰਡੀਗੜ੍ਹ ‘ਚ ਹੋਇਆ ਜ਼ੋਰਦਾਰ ਪ੍ਰਦਰਸ਼ਨ

0

ਪੰਜਾਬ: ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਸਬੰਧ ਵਿੱਚ ਵਿਰੋਧੀ ਪਾਰਟੀਆਂ ਚੰਡੀਗੜ੍ਹ ਵਿੱਚ ‘ਆਪ’ ਸਰਕਾਰ ਵਿਰੁੱਧ ਵੱਡਾ ਪ੍ਰਦਰਸ਼ਨ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੀਆਂ ਸਨ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਵਿੱਚ ਬੈਰੀਕੇਡ ਤੋੜ ਦਿੱਤੇ, ਜਿਸ ਕਾਰਨ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ‘ਤੇ ਵਾਰਟ ਕੈਨਨ ਚਲਾਈ ।

ਜ਼ਿਕਰਯੋਗ ਹੈ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਅਤੇ ਵਰਕਰ ਜ਼ਿਲ੍ਹਾ ਮੈਨੇਜਰ ਦੀ ਮੌਤ ਦੇ ਸਬੰਧ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਸਨ। ਪ੍ਰਦਰਸ਼ਨ ਦੌਰਾਨ, ਇਨ੍ਹਾਂ ਸਾਰੀਆਂ ਪਾਰਟੀਆਂ ਦੇ ਵਰਕਰਾਂ ਨੇ ‘ਆਪ’ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਪ੍ਰਦਰਸ਼ਨਕਾਰੀਆਂ ਵਿਰੁੱਧ ਪਾਣੀ ਦੀਆਂ ਤੋਪਾਂ ਦੀ ਵਰਤੋਂ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ, ਬਿਕਰਮ ਮਜੀਠੀਆ ਅਤੇ ਪ੍ਰਤਾਪ ਬਾਜਵਾ ਸਮੇਤ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਬਾਅਦ, ਉਨ੍ਹਾਂ ਨੂੰ ਸੈਕਟਰ-3 ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਆਗੂ ਵਿਰੋਧ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ ।

NO COMMENTS

LEAVE A REPLY

Please enter your comment!
Please enter your name here

Exit mobile version