Homeਸੰਸਾਰਲਾਰੈਂਸ ਗੈਂਗ ਨਾਲ ਜੁੜਿਆ ਗੈਂਗਸਟਰ ਹੈਰੀ ਬਾਕਸਰ ਹਿਰਾਸਤ 'ਚ

ਲਾਰੈਂਸ ਗੈਂਗ ਨਾਲ ਜੁੜਿਆ ਗੈਂਗਸਟਰ ਹੈਰੀ ਬਾਕਸਰ ਹਿਰਾਸਤ ‘ਚ

ਨਵੀਂ ਦਿੱਲੀ: ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਹੈਰੀ ਬਾਕਸਰ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰੀਕੀ ਏਜੰਸੀ ਆਈ.ਸੀ.ਈ. ਨੇ ਉਸ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਹੈ। ਹੈਰੀ ਅਮਰੀਕਾ ਵਿੱਚ ਰਹਿ ਕੇ ਗੈਂਗ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਉਸ ‘ਤੇ ਕਤਲ ਅਤੇ ਫਿਰੌਤੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।

ਫਿਲਮ ਨਿਰਮਾਤਾ ਰੋਹਿਤ ਸ਼ੈਟੀ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਹੈਰੀ ਨੇ ਲਈ ਸੀ। ਇਸ ਤੋਂ ਇਲਾਵਾ ਹੈਰੀ ‘ਤੇ ਸਲਮਾਨ ਖਾਨ ਅਤੇ ਕਪਿਲ ਸ਼ਰਮਾ ਸਮੇਤ ਹੋਰ ਬਾਲੀਵੁੱਡ ਹਸਤੀਆਂ ਨੂੰ ਧਮਕੀਆਂ ਦੇਣ ਦਾ ਵੀ ਦੋਸ਼ ਹੈ। ਇਸ ਤੋਂ ਪਹਿਲਾਂ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਨੀਰਜ ਫਰੀਦਪੁਰੀਆ ਵੀ ਅਮਰੀਕਾ ਵਿੱਚ ਨਜ਼ਰਬੰਦ ਹਨ। ਇਹ ਦੋਵੇਂ ਭਾਰਤ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments