Homeਪੰਜਾਬਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਕਤਲ ਮਾਮਲੇ 'ਚ ਕੀਤਾ ਗ੍ਰਿਫ਼ਤਾਰ, ਜਾਣੋ ਕੀ...

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਕਤਲ ਮਾਮਲੇ ‘ਚ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਅੰਮ੍ਰਿਤਸਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਦੇਰ ਰਾਤ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਦੇਰ ਰਾਤ ਦੀ ਫਲਾਈਟ ਤੋਂ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ ਅਤੇ ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ ਕਾਰਨ ਉਸ ਨੂੰ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਲਵਜੀਤ ਕੌਰ ਨੂੰ ਬਟਾਲਾ ਵਿੱਚ ਮਾਰੇ ਗਏ ਗੋਰਾ ਬਰਿਆਰ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਲਵਜੀਤ ਕੌਰ ਪਤਨੀ ਮਨਦੀਪ ਸਿੰਘ ਵਿਰੁੱਧ 26 ਮਈ, 2025 ਨੂੰ ਥਾਣਾ ਘੁੰਮਣ ਬਟਾਲਾ ਵਿਖੇ ਦਰਜ ਐਫਆਈਆਰ ਤਹਿਤ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਸੀ ਤਾਂ ਜੋ ਦੋਸ਼ੀ ਦੇਸ਼ ਛੱਡ ਕੇ ਭੱਜ ਨਾ ਸਕੇ। ਲਵਜੀਤ ਹਾਲ ਹੀ ਵਿੱਚ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ।

ਫਿਲਹਾਲ ਸੁਰੱਖਿਆ ਏਜੰਸੀਆਂ ਨੇ ਰਾਤੋ-ਰਾਤ ਲਵਜੀਤ ਕੌਰ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸਨੂੰ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ। ਬਟਾਲਾ ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments