Home ਹਰਿਆਣਾ ਪੇਸ਼ੀ ਲਈ ਆਏ ਗੈਂਗਸਟਰ ਵਿਨੋਦ ਪੰਨੂ ਦੀ ਅਦਾਲਤ ਦੇ ਗੇਟ ਸਾਹਮਣੇ ਗੋਲੀ...

ਪੇਸ਼ੀ ਲਈ ਆਏ ਗੈਂਗਸਟਰ ਵਿਨੋਦ ਪੰਨੂ ਦੀ ਅਦਾਲਤ ਦੇ ਗੇਟ ਸਾਹਮਣੇ ਗੋਲੀ ਮਾਰ ਕੇ ਹੱਤਿਆ , ਫੈਲੀ ਸਨਸਨੀ

0

ਹਿਸਾਰ: ਹਿਸਾਰ ਦੀ ਅਦਾਲਤ ‘ਚ ਪੇਸ਼ੀ ਲਈ ਆਏ ਗੈਂਗਸਟਰ ਵਿਨੋਦ ਪੰਨੂ ਉਰਫ ਕਾਨਾ ਦੀ ਅਦਾਲਤ ਦੇ ਗੇਟ ਸਾਹਮਣੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਬਦਮਾਸ਼ਾਂ ਨੇ ਕਾਨਾ ‘ਤੇ ਕਰੀਬ 12 ਰਾਊਂਡ ਫਾਇਰ ਕੀਤੇ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹਥਿਆਰ ਵੀ ਬਰਾਮਦ ਹੋਏ ਹਨ।

ਗੋਲੀਬਾਰੀ ਦੀ ਘਟਨਾ ਨਾਲ ਅਦਾਲਤ ਦੇ ਬਾਹਰ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਵਿਨੋਦ ਪੰਨੂ ਉਰਫ ਕਾਨਾ ਹਿਸਾਰ ਦਾ ਮੋਸਟ ਵਾਂਟੇਡ ਗੈਂਗਸਟਰ ਸੀ ਅਤੇ ਉਸ ਖ਼ਿਲਾਫ਼ ਕਤਲ ਸਮੇਤ ਕਰੀਬ 31 ਅਪਰਾਧਿਕ ਮਾਮਲੇ ਦਰਜ ਹਨ।

ਕਾਨਾ ‘ਤੇ ਹਿਸਾਰ ‘ਚ ਵਿਧਾਇਕ ਸਾਵਿਤਰੀ ਜਿੰਦਲ ਦੇ ਪੀ.ਏ ਦੇ ਭਤੀਜੇ ਦੀ ਹੱਤਿਆ ਦਾ ਵੀ ਦੋਸ਼ ਹੈ। ਅਦਾਲਤ ਦੇ ਮੁੱਖ ਗੇਟ ਦੇ ਸਾਹਮਣੇ ਦਿਨ-ਦਿਹਾੜੇ ਵਾਪਰੀ ਇਸ ਘਟਨਾ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਹੁਣ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version