Home ਦੇਸ਼ ਠੰਢ ਲਈ ਹੋ ਜਾਓ ਤਿਆਰ! ਕਸ਼ਮੀਰ ਤੇ ਲੱਦਾਖ ‘ਚ ਬਰਫ਼ਬਾਰੀ

ਠੰਢ ਲਈ ਹੋ ਜਾਓ ਤਿਆਰ! ਕਸ਼ਮੀਰ ਤੇ ਲੱਦਾਖ ‘ਚ ਬਰਫ਼ਬਾਰੀ

0

ਸ਼੍ਰੀਨਗਰ: ਕਸ਼ਮੀਰ ਅਤੇ ਲੱਦਾਖ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੀਤੇ ਦਿਨੀਂ ਕਈ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਹੋਈ, ਜਦਕਿ ਮੈਦਾਨੀ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਅਤੇ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਗਿਆਨ ਕੇਂਦਰ ਸ਼੍ਰੀਨਗਰ ਮੁਤਾਬਕ ਬਾਂਦੀਪੋਰਾ, ਸੋਨਮਰਗ, ਗੁਲਮਰਗ ਦੇ ਕਾਂਗਡੋਰੀ, ਗੁਮਰੀ, ਮੀਨਾਮਰਗ ਅਤੇ ਦਰਾਸ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਦਰਜ ਕੀਤੀ ਗਈ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਠੰਢ ਦਾ ਅਸਰ ਹੋਰ ਵਧਣ ਲੱਗਾ ਹੈ।

ਮੌਸਮ ਵਿਭਾਗ ਨੇ 12 ਅਤੇ 13 ਨਵੰਬਰ ਨੂੰ ਜੰਮੂ-ਕਸ਼ਮੀਰ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਉੱਚੇ ਪਹਾੜੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋ ਸਕਦੀ ਹੈ।

ਕੁਪਵਾੜਾ ਅਤੇ ਬਾਂਦੀਪੋਰਾ ਦੇ ਉੱਚੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਣ ਦੇ ਆਸਾਰ ਹਨ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਚੱਲਣ ਅਤੇ ਹਨੇਰੀ-ਤੂਫ਼ਾਨ ਆਉਣ ਦੀ ਵੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ 12 ਅਤੇ 13 ਨਵੰਬਰ ਦੌਰਾਨ ਦਿਨ ਦੇ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਇਸ ਨਾਲ ਪੂਰੇ ਖੇਤਰ ਵਿੱਚ ਠੰਢ ਦਾ ਅਸਰ ਹੋਰ ਤੇਜ਼ ਹੋਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version