Home ਪੰਜਾਬ ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ

ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ

0

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ।

ਬੀਤੇ ਦਿਨ ਤੋਂ ਹੀ ਉਨ੍ਹਾਂ ਦੇ ਨਾਮ ਬਾਰੇ ਕਿਆਸਅਰਾਈਆਂ ਚੱਲ ਰਹੀਆਂ ਸਨ, ਜਿਸ ਕਾਰਨ ਅੱਜ ਹਰਪ੍ਰੀਤ ਸਿੰਘ ਦੇ ਨਾਮ ਦਾ ਐਲਾਨ ਨਵੇਂ ਪ੍ਰਧਾਨ ਵਜੋਂ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਦੇ ਨਾਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ ਹੈ, ਜਦੋਂ ਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਹੋਣਗੇ।

ਦੱਸਣਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫਸੀਲ ਤੋਂ ਬਣਾਈ ਗਈ 7 ਮੈਂਬਰੀ ਭਰਤੀ ਕਮੇਟੀ ਦੇ ਪੰਜ ਸਰਗਰਮ ਮੈਂਬਰਾਂ ਨੇ ਭਰਤੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਡੈਲੀਗੇਟਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੇ ਅੱਜ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਆਪਣੇ ਨਵੇਂ ਪ੍ਰਧਾਨ ਵਜੋਂ ਪ੍ਰਵਾਨਗੀ ਦੇ ਦਿੱਤੀ। ਇਸ ਚੋਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬਾਗੀ) ਦੀ ਨਵੀਂ ਲੀਡਰਸ਼ਿਪ ਦਾ ਫ਼ੈਸਲਾ ਹੋ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version