Home Video ਗਿਆਨੀ ਕੁਲਦੀਪ ਸਿੰਘ ਗੜਗੱਜ ਮੁੱਖ ਮੰਤਰੀ ਨੂੰ ਸਿੱਖ ਰਹਿਤ ਮਰਿਆਦਾ ਦੀ ਕਿਤਾਬ...

ਗਿਆਨੀ ਕੁਲਦੀਪ ਸਿੰਘ ਗੜਗੱਜ ਮੁੱਖ ਮੰਤਰੀ ਨੂੰ ਸਿੱਖ ਰਹਿਤ ਮਰਿਆਦਾ ਦੀ ਕਿਤਾਬ ਕੀਤੀ ਭੇਟ

0

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ । ਇਸ ਦੌਰਾਨ ਲਗਭਗ 45 ਮਿੰਟ ਮੁੱਖ ਮੰਤਰੀ ਭਗਵੰਤ ਮਾਨ ਅੰਦਰ ਰਹੇ। ਇਸ ਤੋਂ ਬਾਅਦ ਸੀ.ਐਮ ਮਾਨ ਦੀ ਇੱਕ ਫੋਟੋ ਸਾਹਮਣੇ ਆਈ ਹੈ ਜਿਸ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੁੱਖ ਮੰਤਰੀ ਨੂੰ ਸਿੱਖ ਰਹਿਤ ਮਰਿਆਦਾ ਦੀ ਕਿਤਾਬ ਭੇਟ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਇਹ ਗੱਲ ਧਿਆਨ ਵਿੱਚ ਰੱਖਣ ਯੋਗ ਹੈ ਕਿ ਸੀ.ਐਮ ਮਾਨ ਨੂੰ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਇਤਰਾਜ਼ਯੋਗ ਵੀਡੀਓ ਅਤੇ ਗੋਲਕ ਸਮੇਤ ਹੋਰ ਸਿੱਖ ਮੁੱਦਿਆਂ ‘ਤੇ ਬਿਆਨ ਦੇਣ ਲਈ ਤਲਬ ਕੀਤਾ ਸੀ। ਇਸ ਦੌਰਾਨ, ਅੰਮ੍ਰਿਤਧਾਰੀ ਸਿੱਖ ਨਾ ਹੋਣ ਕਾਰਨ, ਉਨ੍ਹਾਂ ਨੂੰ ਅਕਾਲ ਤਖ਼ਤ ਫਾਸੀਲ ਦੀ ਬਜਾਏ ਸਕੱਤਰੇਤ ਵਿੱਚ ਪੇਸ਼ ਹੋਣ ਅਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version