Home ਮਨੋਰੰਜਨ ਗੁਰਦਾਸਪੁਰ ਪੁੱਜੇ ਗਿੱਪੀ ਗਰੇਵਾਲ , ਹੜ੍ਹ ਪੀੜਤਾਂ ਨੂੰ ਦਿੱਤੀਆਂ ਮੱਝਾਂ

ਗੁਰਦਾਸਪੁਰ ਪੁੱਜੇ ਗਿੱਪੀ ਗਰੇਵਾਲ , ਹੜ੍ਹ ਪੀੜਤਾਂ ਨੂੰ ਦਿੱਤੀਆਂ ਮੱਝਾਂ

0

ਪੰਜਾਬ : ਪੰਜਾਬ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ । ਜਿਸ ਨੂੰ ਵੇਖਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਪੰਜਾਬ ਦੇ ਕਲਾਕਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਗਿੱਪੀ ਗਰੇਵਾਲ ਵੱਲੋਂ ਵੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਗਿੱਪੀ ਗਰੇਵਾਲ ਨੇ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਲਗਾਤਾਰ ਸਹਾਇਤਾ ਦਾ ਭਰੋਸਾ ਦਿੰਦਿਆਂ, ਉਸ ਫਾਰਮ ਮਾਲਕ ਨੂੰ ਮੱਝਾਂ ਦਾਨ ਕੀਤੀਆਂ, ਜਿਸ ਦੀਆਂ 13 ਮੱਝਾਂ ਹੜ੍ਹ ਵਿਚ ਰੁੜ ਗਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਥਿਤੀ ਸੁਧਰਨ ਤੱਕ ਸਹਾਇਤਾ ਜਾਰੀ ਰਹੇਗੀ। ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਿੱਪੀ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਲਈ ਨੇਕ ਪਹਿਲ ਕਰਦੇ ਹੋਏ ਲੋਕਾਂ ਦੇ ਬੇਜ਼ੁਬਾਨ ਪਸ਼ੂਆਂ ਲਈ ਮੱਕੀ ਦੇ ਅਚਾਰ ਦਾ ਭਰਿਆ ਇਕ ਟਰੱਕ ਦਾਨ ਕੀਤਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version