HomeCanadaਘਰ 'ਤੇ ਹੋਈ ਗੋਲੀਬਾਰੀ ਤੋਂ ਬਾਅਦ ਗਿੱਪੀ ਗਰੇਵਾਲ ਦਾ ਬਿਆਨ ਆਇਆ ਸਾਹਮਣੇ

ਘਰ ‘ਤੇ ਹੋਈ ਗੋਲੀਬਾਰੀ ਤੋਂ ਬਾਅਦ ਗਿੱਪੀ ਗਰੇਵਾਲ ਦਾ ਬਿਆਨ ਆਇਆ ਸਾਹਮਣੇ

ਕੈਨੇਡਾ: ਬੀਤੇ ਦਿਨੀਂ ਕੈਨੇਡਾ ‘ਚ ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ (Punjabi singer Gippy Grewal) ਦੇ ਘਰ ‘ਤੇ ਹੋਈ ਗੋਲੀਬਾਰੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗਿੱਪੀ ਗਰੇਵਾਲ ਨੇ ਦੱਸਿਆ ਕਿ ਮੇਰੇ ਘਰ, ਕਾਰ ਅਤੇ ਗੈਰੇਜ ‘ਤੇ ਹੋਈ ਗੋਲੀਬਾਰੀ ਬਾਰੇ ਮੈਨੂੰ ਕੁਝ ਨਹੀਂ ਪਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ ਨਾ ਤਾਂ ਲਾਰੈਂਸ ਬਿਸ਼ਨੋਈ ਗੈਂਗ ਦਾ ਕੋਈ ਫੋਨ ਆਇਆ ਅਤੇ ਨਾ ਹੀ ਕੋਈ ਦੁਸ਼ਮਣੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਾਲੀਵੁੱਡ ਸਟਾਰ ਸਲਮਾਨ ਖਾਨ ਉਸ ਦੇ ਦੋਸਤ ਨਹੀਂ ਹਨ; ਬਿੱਗ ਬੌਸ ਅਤੇ ਇੱਕ ਫਿਲਮ ਦੇ ਲਾਂਚ ‘ਤੇ ਉਨ੍ਹਾਂ ਨੂੰ ਮਿਲਿਆ ਸੀ। ਫਿਲਹਾਲ ਕੈਨੇਡੀਅਨ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਗਿੱਪੀ ਗਰੇਵਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਹੋਈ ਤਾਂ ਉਹ ਕਿਤੇ ਬਾਹਰ ਸੀ। ਜਦੋਂ ਉਨ੍ਹਾਂ ਨੂੰ ਗੈਂਗਸਟਰ ਲਾਰੈਂਸ ਦੀ ਪੋਸਟ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕੁਝ ਨਹੀਂ ਜਾਣਦਾ ਅਤੇ ਨਾ ਹੀ ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਹੈ। ਉਨ੍ਹਾਂ ਕਿਹਾ ਕਿ ਫਿਲਮ ਨਿਰਮਾਤਾ ਨੇ ਸਲਮਾਨ ਖਾਨ ਨੂੰ ਲਾਂਚਿੰਗ ‘ਤੇ ਵੀ ਬੁਲਾਇਆ ਸੀ, ਪਰ ਹਾਂ ਮੈਂ ਉਨ੍ਹਾਂ ਨੂੰ ਉੱਥੇ ਮਿਲਿਆ ਸੀ ਅਤੇ ਇਸ ਤੋਂ ਪਹਿਲਾਂ ਮੈਂ ਬਿੱਗ ਬੌਸ ਦੌਰਾਨ ਸਲਮਾਨ ਖਾਨ ਨੂੰ ਮਿਲਿਆ ਸੀ, ਪਰ ਮੇਰੀ ਉਨ੍ਹਾਂ ਨਾਲ ਦੋਸਤੀ ਨਹੀਂ ਹੈ।

ਇਸ ਘਟਨਾ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੇ ਲਈ ਹੈ। ਉਸ ਨੇ ਇਸ ਸਬੰਧੀ ਫੇਸਬੁੱਕ ‘ਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਇਹ ਗੋਲੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ।  ਲਿਖਿਆ, ਸਿੱਧੂ ਦੇ ਮਰਨ ‘ਤੇ ਬੜੀ ਓਵਰਐਕਟਿੰਗ ਕੀਤੀ ਆ। ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਪੋਸਟ ਵਿਚ ਗਿੱਪੀ ਗਰੇਵਾਲ ਨੂੰ ਕਿਹਾ, “ਤੂੰ ਸਿੱਧੂ ਮੂਸੇਵਾਲਾ ਦੇ ਮਰਨ ‘ਤੇ ਬਹੁਤ ਓਵਰਐਕਟਿੰਗ ਕੀਤੀ ਹੈ। ਤੈਨੂੰ ਸਭ ਪਤਾ ਸੀ ਕਿ ਇਹ ਕਿੰਨਾ ਹੰਕਾਰਿਆ ਬੰਦਾ ਸੀ ਤੇ ਕਿਹੜੇ-ਕਿਹੜੇ ਕ੍ਰਿਮੀਨਲ ਬੰਦਿਆ ਦੇ ਸੰਪਰਕ ਵਿਚ ਸੀ।

ਜਦੋਂ ਤਕ ਵਿੱਕੀ ਮਿੱਢੂਖੇੜਾ ਜਿਉਂਦਾ ਸੀ ਤੂੰ ਅੱਗੇ ਪਿੱਛੇ ਤੁਰਿਆ ਫ਼ਿਰਦਾ ਸੀ, ਬਾਅਦ ‘ਚ ਸਿੱਧੂ ਦਾ ਜ਼ਿਆਦਾ ਦੁੱਖ ਹੋ ਗਿਆ ਤੈਨੂੰ। ਰਡਾਰ ‘ਚ ਆ ਗਿਆ ਤੂੰ ਵੀ ਹੁਣ ਦੱਸਦੇ ਹਾਂ ਤੈਨੂੰ ਹੁਣ ਧੱਕਾ ਕੀ ਹੁੰਦਾ। ਇਹ ਟ੍ਰੇਲਰ ਦਿਖਾਇਆ ਤੈਨੂੰ ਅਜੇ ਫ਼ਿਲਮ ਛੇਤੀ ਹੀ ਆਵੇਗੀ, ਤਿਆਰ ਰਹਿ। ਕਿਸੇ ਵੀ ਦੇਸ਼ ‘ਚ ਭੱਜ ਲਓ ਚੇਤੇ ਰੱਖਿਓ ਮੌਤ ਨੂੰ ਕਿਸੇ ਜਗ੍ਹਾ ਦਾ ਵੀਜ਼ਾ ਨਹੀਂ ਲੈਣਾ ਪੈਂਦਾ ਇੰਨੇ ਜਿੱਥੇ ਆਉਣਾ ਆ ਹੀ ਜਾਣਾ।” ਗਰੇਵਾਲ ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ। ਉਹ ਮੂਲ ਰੂਪ ਵਿੱਚ ਪੰਜਾਬ ਦੇ ਮੋਹਾਲੀ ਦਾ ਰਹਿਣ ਵਾਲਾ ਹੈ। ਗਰੇਵਾਲ ਨੂੰ ਪਹਿਲਾਂ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ, ਉਹ ਇਸ ਸਮੇਂ ਕੈਨੇਡਾ ਵਿੱਚ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments