ਪਟਿਆਲਾ: ਪਟਿਆਲਾ ਦੇ ਲੱਕੜ ਮੰਡੀ ਇਲਾਕੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ‘ਚ ਇਕ ਲੜਕੀ ਕਥਿਤ ਤੌਰ ‘ਤੇ ਬੇਹੋਸ਼ੀ ਦੀ ਹਾਲਤ ‘ਚ ਦਿਖਾਈ ਦੇ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੜਕੀ ਨਸ਼ੇ ਦੀ ਹਾਲਤ ‘ਚ ਸੀ।
ਇਸ ਵਾਇਰਲ ਵੀਡੀਓ ਨੂੰ ਲੈ ਕੇ ਪਟਿਆਲਾ ਪੁਲਿਸ ਨੇ ਸਪੱਸ਼ਟੀਕਰਨ ਵੀ ਜਾਰੀ ਕੀਤਾ ਹੈ। ਪੁਲਿਸ ਮੁਤਾਬਕ ਜਿਸ ਸਥਾਨ ਦੀ ਇਹ ਵੀਡੀਓ ਦੱਸੀ ਜਾ ਰਹੀ ਹੈ, ਉੱਥੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ , ਪਰ ਉਸ ਸਮੇਂ ਉੱਥੇ ਕੋਈ ਵੀ ਲੜਕੀ ਮੌਜੂਦ ਨਹੀਂ ਮਿਲੀ । ਪੁਲਿਸ ਹੁਣ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ ਲੜਕੀ ਦੀ ਤਲਾਸ਼ ਕਰ ਰਹੀ ਹੈ । ਪੁਲਿਸ ਦਾ ਕਹਿਣਾ ਹੈ ਕਿ ਜੇਕਰ ਲੜਕੀ ਦੀ ਪਹਿਚਾਣ ਕਰ ਉਸਨੂੰ ਲੱਭ ਲਿਆ ਜਾਦਾ ਹੈ ਤਾਂ ਉਸਦਾ ਮੈਡੀਕਲ ਟੈਸਟ ਕਰਵਾਇਆ ਜਾਵੇਗਾ । ਜੇਕਰ ਜਾਂਚ ਦੇ ਦੌਰਾਨ ਇਹ ਪੁਸ਼ਟੀ ਹੁੰਦੀ ਹੈ ਕਿ ਉਹ ਨਸ਼ੇ ਦੀ ਹਾਲਤ ਵਿੱਚ ਸੀ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਇਹ ਵੀ ਕਿਹਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਗੱਲ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਕਿ ਵਾਇਰਲ ਵੀਡੀਓ ‘ਚ ਨਜ਼ਰ ਆ ਰਹੀ ਲੜਕੀ ਨਸ਼ੇ ਦੀ ਹਾਲਤ ‘ਚ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਵਾਇਰਲ ਵੀਡੀਓ ਦੇ ਪਿੱਛੇ ਅਸਲ ਮਾਮਲਾ ਕੀ ਹੈ।











