ਪੰਜਾਬ : ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਅੱਜ ਫਿਰ ਮਹਿੰਗਾਈ ਦੀ ਖ਼ਬਰ ਹੈ। ਅੱਜ ਸਰਾਫਾ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਵਾਧਾ ਹੋਇਆ ਹੈ। ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਗਾਹਕਾਂ ਦੀਆਂ ਜੇਬਾਂ ‘ਤੇ ਵਾਧੂ ਬੋਝ ਪੈ ਰਿਹਾ ਹੈ।
ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ ਵਧ ਕੇ 1,49,000 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦੋਂ ਕਿ ਬੀਤੇ ਦਿਨ ਇਸ ਦੀ ਕੀਮਤ 1,46,700 ਰੁਪਏ ਸੀ। ਮਤਲਬ ਸੋਨਾ ਇਕ ਦਿਨ ‘ਚ 2300 ਰੁਪਏ ਮਹਿੰਗਾ ਹੋ ਗਿਆ। ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ ਵੀ ਵਧ ਕੇ 1,38,570 ਰੁਪਏ ਪ੍ਰਤੀ 10 ਗ੍ਰਾਮ ਹੋ ਗਈ, ਜੋ ਇਕ ਦਿਨ ਪਹਿਲਾਂ 1,36,430 ਰੁਪਏ ਸੀ। ਇਸ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ‘ਚ 2,140 ਰੁਪਏ ਦਾ ਵਾਧਾ ਦਰਜ ਕੀਤਾ ਗਿਆ।
ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ‘ਚ ਵੀ ਤੇਜ਼ੀ ਦੇਖਣ ਨੂੰ ਮਿਲੀ। ਚਾਂਦੀ ਦੀ ਕੀਮਤ ਵਧ ਕੇ 2,33,500 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜਦੋਂ ਕਿ ਬੀਤੇ ਦਿਨ ਇਸ ਦੀ ਕੀਮਤ 2,28,200 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਯਾਨੀ ਚਾਂਦੀ 5,300 ਰੁਪਏ ਪ੍ਰਤੀ ਕਿਲੋਗ੍ਰਾਮ ਮਹਿੰਗੀ ਹੋ ਗਈ।












