Home ਪੰਜਾਬ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ

0

ਜਲੰਧਰ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਲਗਾਤਾਰ ਜਾਰੀ ਹੈ। ਅੱਜ ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 151,600 ਰੁਪਏ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 140,990 ਰੁਪਏ ਤੱਕ ਪਹੁੰਚ ਗਈ। ਦੱਸ ਦਈਏ ਕਿ ਚਾਂਦੀ ਦੀਆਂ ਕੀਮਤਾਂ ਅੱਜ 248,900ਰੁਪਏ ਤੱਕ ਪਹੁੰਚ ਗਈਆਂ ਹਨ।

ਇਸ ਦੌਰਾਨ, MCX ‘ਤੇ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ 1,234 ਰੁਪਏ ਵਧ ਕੇ 1,50,166 ਰੁਪਏ ਪ੍ਰਤੀ 10 ਗ੍ਰਾਮ, ਜਦੋਂ ਕਿ ਚਾਂਦੀ 3,341 ਰੁਪਏ ਦਾ ਵਾਧਾ ਹੋਇਆ ਹੈ, ਇੱਕ ਕਿਲੋਗ੍ਰਾਮ ਚਾਂਦੀ 242,994 ਰੁਪਏ ‘ਤੇ ਕਾਰੋਬਾਰ ਕਰ ਰਹੀ ਸੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਬੀਤੇ ਦਿਨ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਗਿਰਾਵਟ ਆਈ। ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਕਾਰਨ, ਸਰਾਫਾ ਬਾਜ਼ਾਰ ਵਿੱਚ ਨਿਵੇਸ਼ਕਾਂ ਦਾ ਉਤਸ਼ਾਹ ਘੱਟ ਰਿਹਾ ਅਤੇ ਸੋਨਾ 2,100 ਰੁਪਏ ਡਿੱਗ ਕੇ 1.53 ਲੱਖ ਰੁਪਏ ਪ੍ਰਤੀ 10 ਗ੍ਰਾਮ ਰਹਿ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version