ਪੰਜਾਬ : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅਹਿਮ ਖਬਰ ਹੈ। ਦਰਅਸਲ, ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। 24 ਕੈਰੇਟ ਸੋਨੇ ਦੀ ਕੀਮਤ ਵਧ ਕੇ 1,56,500 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦੋਂ ਕਿ ਬੀਤੇ ਦਿਨ ਇਸ ਦੀ ਕੀਮਤ 1,54,000 ਰੁਪਏ ਸੀ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ ਮਹਿੰਗਾ ਹੋ ਗਿਆ ਹੈ। ਬੀਤੇ ਦਿਨ 22 ਕੈਰੇਟ ਸੋਨੇ ਦੀ ਕੀਮਤ 1,43,220 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਮੰਗਲਵਾਰ ਨੂੰ ਵਧ ਕੇ 1,45,500 ਰੁਪਏ ਹੋ ਗਈ।
ਚਾਂਦੀ ਦੀ ਕੀਮਤ ‘ਚ ਵੀ ਹੋਇਆ ਵਾਧਾ
ਸੋਨੇ ਦੇ ਨਾਲ-ਨਾਲ ਚਾਂਦੀ ਦੀ ਕੀਮਤ ‘ਚ ਵੀ ਵਾਧਾ ਹੋਇਆ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ ਚਾਂਦੀ ਦੀ ਕੀਮਤ 2,44,800 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਯਾਨੀ ਬੀਤੇ ਦਿਨ ਚਾਂਦੀ 2,40,200 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸੀ।












