HomePunjabਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਖ਼ੁਸ਼ਖ਼ਬਰੀ, ਮਿਲੇਗੀ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਖ਼ੁਸ਼ਖ਼ਬਰੀ, ਮਿਲੇਗੀ ਇਹ ਸਹੂਲਤ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਿੱਖ ਧਰਮ, ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਦੇ ਨਾਲ-ਨਾਲ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ 13 ਗਾਈਡਾਂ ਦੀ ਭਰਤੀ ਕਰਨ ਦਾ ਬੀੜਾ ਚੁੱਕਿਆ ਹੈ। ਇਹ ਸਾਰੇ ਗਾਈਡ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਅਗਵਾਈ ਹੇਠ ਸ਼ਰਧਾਲੂਆਂ ਨੂੰ ਜਾਣਕਾਰੀ ਦੇਣਗੇ। ਇਹ ਗਾਈਡ ਗੈਰ-ਸਿੱਖ ਸ਼ਰਧਾਲੂਆਂ ਦੇ ਨਾਲ-ਨਾਲ ਵਿਦੇਸ਼ਾਂ ਤੋਂ ਗੈਰ-ਭਾਰਤੀਆਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕਰਦੀਆਂ ਹਨ। ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਰਾਏ ਸ੍ਰੀ ਗੁਰੂ ਰਾਮਦਾਸ ਅਤੇ ਘੰਟਾਘਰ ਵਿਖੇ ਵੀ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ।

ਇਸ ਸਬੰਧੀ ਹੋਰ ਵੀ ਜਾਣਕਾਰੀ ਦਿੰਦਿਆਂ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਅਸੀਂ ਵੱਧ ਤੋਂ ਵੱਧ ਸੰਗਤ ਨੂੰ ਸਿੱਖ ਧਰਮ, ਸਿੱਖ ਇਤਿਹਾਸ ਤੇ ਸਿੱਖ ਸਿਧਾਂਤ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿਚ ਸਫ਼ਲ ਰਹੇ ਹਾਂ। 13 ਗਾਈਡਾਂ ਦੇ ਨਾਲ-ਨਾਲ ਸੂਚਨਾ ਕੇਂਦਰ ਵਿਚ ਤਾਇਨਾਤ 6 ਅਧਿਕਾਰੀ ਵੀ ਸੰਗਤ ਦੀ ਸੇਵਾ ਲਈ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਕਦੇ-ਕਦੇ ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਸਾਧਨਾਂ ਰਾਹੀਂ ਸਿੱਖ ਧਰਮ ਬਾਰੇ ਕੂੜ ਪ੍ਰਚਾਰ ਕੀਤਾ ਜਾਂਦਾ ਹੈ। ਅਸੀਂ ਉਸ ਮਿੱਥ ਨੂੰ ਵੀ ਤੋੜਨ ਵਿਚ ਸਫ਼ਲ ਹੋ ਰਹੇ ਹਾਂ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments