Home ਪੰਜਾਬ ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, 21 ਤੇ 22 ਨਵੰਬਰ ਨੂੰ ਵਿਸ਼ੇਸ਼...

ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, 21 ਤੇ 22 ਨਵੰਬਰ ਨੂੰ ਵਿਸ਼ੇਸ਼ ਭੰਡਾਰਾ

0

ਜਲੰਧਰ: ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਿਖੇ ਸੰਗਤ ਲਈ ਵਿਸ਼ੇਸ਼ ਭੰਡਾਰੇ ਅਤੇ ਸਤਿਸੰਗ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਸਮਾਗਮ 21 ਅਤੇ 22 ਨਵੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਡੇਰਾ ਬਿਆਸ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, 21 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰ ਦੇ ਸਤਿਸੰਗ ਤੋਂ ਬਾਅਦ ਬਾਬਾ ਜੀ ਕਾਰ ਦਰਸ਼ਨ ਦੇਣਗੇ ਅਤੇ ਸੰਗਤ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਇਸ ਤੋਂ ਇਲਾਵਾ ਉਸੇ ਦਿਨ ਸ਼ਾਮ 4 ਵਜੇ ਸਵਾਲ-ਜਵਾਬ ਦਾ ਵਿਸ਼ੇਸ਼ ਪ੍ਰੋਗਰਾਮ ਵੀ ਰੱਖਿਆ ਗਿਆ ਹੈ।

ਇਸੇ ਤਰ੍ਹਾਂ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਗਤ ਨੂੰ ਸਤਿਸੰਗ ਰਾਹੀਂ ਨਿਹਾਲ ਕਰਨਗੇ। ਇਸ ਵਿਸ਼ੇਸ਼ ਸਮਾਗਮ ਨੂੰ ਲੈ ਕੇ ਡੇਰਾ ਬਿਆਸ ਵਿਖੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version