Homeਦੇਸ਼ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ

ਜੰਮੂ: ਮਾਤਾ ਵੈਸ਼ਨੋ ਦੇਵੀ (Mata Vaishno Devi) ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ ਹੈ। ਦਰਅਸਲ ਸਰਦੀਆਂ ਦੀਆਂ ਛੁੱਟੀਆਂ ਅਤੇ ਨਵੇਂ ਸਾਲ ਦੇ ਮੌਕੇ ‘ਤੇ ਮਾਤਾ ਵੈਸ਼ਨੋ ਦੇਵੀ ਦਰਬਾਰ ਜਾਣ ਵਾਲੇ ਲੋਕਾਂ ਲਈ ਰੇਲਵੇ ਵਿਭਾਗ (Railway department) ਨਵੀਂ ਦਿੱਲੀ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਜਾ ਰਿਹਾ ਹੈ।

ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22, 23, 29 ਅਤੇ 30 ਦਸੰਬਰ ਨੂੰ ਵਿਸ਼ੇਸ਼ ਰੇਲ ਗੱਡੀਆਂ ਨਵੀਂ ਦਿੱਲੀ ਸਟੇਸ਼ਨ ਤੋਂ ਰਾਤ 11.30 ਵਜੇ ਰਵਾਨਾ ਹੋਣਗੀਆਂ ਅਤੇ ਅਗਲੇ ਦਿਨ ਰਾਤ 11.25 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਸਟੇਸ਼ਨ ‘ਤੇ ਪੁੱਜਣਗੀਆਂ। ਉਥੋਂ ਵਾਪਸੀ ਲਈ ਵਿਸ਼ੇਸ਼ ਰੇਲ ਗੱਡੀਆਂ 24, 25, 31 ਦਸੰਬਰ ਅਤੇ 1 ਜਨਵਰੀ ਨੂੰ ਸ਼ਾਮ 6.30 ਵਜੇ ਰਵਾਨਾ ਹੋਣਗੀਆਂ ਅਤੇ ਅਗਲੇ ਦਿਨ ਸਵੇਰੇ 6.25 ਵਜੇ ਨਵੀਂ ਦਿੱਲੀ ਪਹੁੰਚੇਗੀ। ਇਨ੍ਹਾਂ ਸਾਰੀਆਂ ਟਰੇਨਾਂ ਦੇ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ ਕੈਂਟ, ਲੁਧਿਆਣਾ, ਜਲੰਧਰ ਕੈਂਟ, ਪਠਾਨਕੋਟ ਕੈਂਟ, ਜੰਮੂ ਤਵੀ ਅਤੇ ਸ਼ਹੀਦ ਕੈਪਟਨ ਤੁਸ਼ਾਰ ਮਹਾਜਨ ਸਟੇਸ਼ਨਾਂ ‘ਤੇ ਦੋਵੇਂ ਦਿਸ਼ਾਵਾਂ ਵਿੱਚ ਸਟਾਪੇਜ ਹੋਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments