HomePunjabਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ

ਡੇਰਾ ਬਾਬਾ ਨਾਨਕ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੈਂਡ ਰਿਪੋਰਟ ਅਥਾਰਟੀ ਅਤੇ ਬੀ.ਐਸ.ਐਫ. ਦੇ ਸਹਿਯੋਗ ਨਾਲ ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ (Dera Baba Nanak) ਸਰਹੱਦ ’ਤੇ ਸਥਿਤ ਦਰਸ਼ਨ ਅਸਥਾਨ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਗਈ ਹੈ।ਇਥੇ 2 ਨਵੀਆਂ ਦੂਰਬੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (Deputy Commissioner Dr. Himanshu Aggarwal) ਵੱਲੋਂ ਬੀਤੀ ਸ਼ਾਮ ਅਧਿਕਾਰੀਆਂ ਸਮੇਤ ਦਰਸ਼ਨ ਸਥੱਲ ਦੇ ਇਸ ਸੁੰਦਰੀਕਰਨ ਪ੍ਰਾਜੈਕਟ ਦਾ ਨਿਰੀਖਣ ਕੀਤਾ ਗਿਆ।

ਦਰਸ਼ਨ ਸਥੱਲ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਡੇਰਾ ਬਾਬਾ ਨਾਨਕ ਸਰਹੱਦ ਵਿਖੇ ਜ਼ੀਰੋ ਲਾਈਨ ’ਤੇ ਬਣੇ ‘ਦਰਸ਼ਨ ਸਥਲ’ ਨੂੰ ਨਵੀਂ ਤੇ ਖੂਬਸੂਰਤ ਦਿੱਖ ਦਿੱਤੀ ਗਈ ਹੈ ਅਤੇ ਨਾਲ ਹੀ ਦਰਸ਼ਨ ਸਥਲ ਉੱਪਰ 2 ਹਾਈ ਲੈਵਲ ਦੂਰਬੀਨਾਂ ਅਤੇ ਇਕ ਸਕ੍ਰੀਨ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਦਰਸ਼ਨ ਸਥਲ ਉੱਪਰ ਸ਼ੈੱਡ ਪਾਇਆ ਗਿਆ ਹੈ ਅਤੇ ਗਰਿੱਲਾਂ, ਰੇਲਿੰਗ ਲਾਉਣ ਦੇ ਨਾਲ ਖੂਬਸੂਰਤ ਲੈਂਡ ਸਕੇਪਿੰਗ ਕਰ ਕੇ ਆਸ-ਪਾਸ ਦੇ ਸਾਰੇ ਖੇਤਰ ’ਚ ਇੰਟਰਲਾਕ ਟਾਇਲਾਂ ਲਾਈਆਂ ਗਈਆਂ ਹਨ। ਦਰਸ਼ਨ ਸਥਲ ਦੇ ਨਾਲ ਹੀ ਪੁਲ ਉੱਪਰ ਖੂਬਸੂਰਤ ਪੇਂਟਿੰਗਸ ਕਰਵਾਈਆਂ ਗਈਆਂ ਹਨ, ਜੋ ਦਰਸ਼ਨ ਸਥਲ ਦੀ ਖੂਬਸੂਰਤੀ ’ਚ ਹੋਰ ਵੀ ਵਾਧਾ ਕਰ ਰਹੀਆਂ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਦੇ ਦਰਸ਼ਨਾਂ ਲਈ ਇੱਕ ਹੀ ਦੂਰਬੀਨ ਹੁੰਦੀ ਸੀ, ਜਿਸ ਕਾਰਨ ਸਰਹੱਦ ਪਾਰੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਨਜ਼ਾਰਾ ਸਾਫ਼ ਨਜ਼ਰ ਨਹੀਂ ਆਉਂਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਇੱਥੇ ਦੋ ਨਵੇਂ ਹਾਈ ਰੇਂਜ ਟੈਲੀਸਕੋਪ ਲਗਾਏ ਗਏ ਹਨ, ਜਿਸ ਕਾਰਨ ਸੰਗਤਾਂ ਆਸਾਨੀ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਨ ਸਥਾਨ ’ਤੇ ਐਲ.ਈ.ਡੀ. ਇਕ ਸਕਰੀਨ ਵੀ ਲਗਾਈ ਗਈ ਹੈ ਜਿਸ ‘ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਵੀਡੀਓ ਚਲਦੀ ਰਹਿੰਦੀ ਹੈ। ਇਸ ਦੇ ਨਾਲ ਹੀ ਇੱਥੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਵਾਲਾ ਬੋਰਡ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਰਸ਼ਨ ਸਥਾਨ ‘ਤੇ ਵਾਹਨਾਂ ਦੀ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਡੇਰਾ ਬਾਬਾ ਨਾਨਕ ਲੈਂਡ ਪੋਰਟ ਅਥਾਰਟੀ ਦੇ ਜੀ. ਐੱਮ. ਟੀ. ਆਰ. ਸ਼ਰਮਾ, ਬੀ. ਐੱਸ. ਐੱਫ. ਦੇ ਕਮਾਂਡੈਂਟ ਐੱਸ. ਐੱਸ. ਗਰਚਾ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ, ਬੀ. ਡੀ. ਪੀ. ਓ. ਦਿਲਬਾਗ ਸਿੰਘ, ਸੁਪਰਡੈਂਟ ਰਛਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments