HomeCanadaਕੈਨੇਡਾ ਜਾਣ ਵਾਲਿਆਂ ਲਈ ਚੰਗੀ ਖ਼ਬਰ

ਕੈਨੇਡਾ ਜਾਣ ਵਾਲਿਆਂ ਲਈ ਚੰਗੀ ਖ਼ਬਰ

ਟੋਰਾਂਟੋ: ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਅਤੇ ਇਮੀਗ੍ਰੇਸ਼ਨ ਅਰਜ਼ੀਆਂ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ (IRCC) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 9 ਮਹੀਨਿਆਂ ਦੌਰਾਨ 30 ਲੱਖ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ ਹੈ।

ਰਿਪੋਰਟ ਮੁਤਾਬਕ ਸਤੰਬਰ ਮਹੀਨੇ ਵਿੱਚ ਹੀ ਪੈਂਡਿੰਗ ਅਰਜ਼ੀਆਂ ਦੀ ਗਿਣਤੀ 35,180 ਘੱਟ ਹੋਈ ਹੈ। ਇਸ ਨਾਲ ਪਰਮਾਨੈਂਟ ਰੈਜ਼ੀਡੈਂਸੀ (PR), ਵਰਕ ਪਰਮਿਟ ਅਤੇ ਵੀਜ਼ਾ ਲਈ ਅਰਜ਼ੀਆਂ ਦੇਣ ਵਾਲੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਕੁਝ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਹਾਲਾਂਕਿ ਇਮੀਗ੍ਰੇਸ਼ਨ ਅਰਜ਼ੀਆਂ ਦੇ ਬੈਕਲਾਗ ਵਿੱਚ ਕਮੀ ਆਈ ਹੈ, ਪਰ ਇਸ ਦੇ ਬਾਵਜੂਦ 15 ਲੱਖ ਤੋਂ ਵੱਧ ਅਰਜ਼ੀਆਂ ਅਜੇ ਵੀ ਫ਼ੈਸਲੇ ਦੀ ਉਡੀਕ ਕਰ ਰਹੀਆਂ ਹਨ। ਇਸ ਕਾਰਨ ਕਈ ਬਿਨੈਕਾਰਾਂ ਨੂੰ ਅਜੇ ਵੀ ਆਪਣੇ ਵੀਜ਼ਾ, ਵਰਕ ਪਰਮਿਟ ਜਾਂ PR ਸਬੰਧੀ ਫ਼ੈਸਲੇ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਕੈਨੇਡਾ ਦਾ ਇਮੀਗ੍ਰੇਸ਼ਨ ਵਿਭਾਗ ਅਰਜ਼ੀਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਤੇਜ਼ ਕਰਨ ਲਈ ਯਤਨ ਕਰ ਰਿਹਾ ਹੈ। ਹੁਣ ਬਿਨੈਕਾਰਾਂ ਦੀ ਨਜ਼ਰ ਆਉਣ ਵਾਲੇ ਮਹੀਨਿਆਂ ਵਿੱਚ ਜਾਰੀ ਹੋਣ ਵਾਲੇ ਅੰਕੜਿਆਂ ’ਤੇ ਰਹੇਗੀ, ਤਾਂ ਜੋ ਪਤਾ ਲੱਗ ਸਕੇ ਕਿ ਪੈਂਡਿੰਗ ਅਰਜ਼ੀਆਂ ਦੀ ਗਿਣਤੀ ਅਤੇ ਉਡੀਕ ਦੇ ਸਮੇਂ ਵਿੱਚ ਕਿੰਨੀ ਕਮੀ ਆਉਂਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments