Homeਪੰਜਾਬਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਦਾ ਨਤੀਜਾ 100...

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਦਾ ਨਤੀਜਾ 100 ਫੀਸਦੀ ਰਿਹਾ

ਪਟਿਆਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ (ਓ.ਪੀ.ਐਲ.) ਪਟਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਅਤੇ ਚਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ।

ਕਾਮਰਸ ਗਰੁੱਪ ਦੀ ਵਿਦਿਆਰਥਣ ਰਿਧੀਮਾ ਪੁੱਤਰੀ ਸ੍ਰੀ ਕੇਤਨ ਜੈਨ ਨੇ 97.2 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਮੈਰਿਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ, ਜਦਕਿ ਇਸ਼ਮੀਤ ਕੌਰ ਪੁੱਤਰੀ ਸ੍ਰੀ ਮਨੋਹਰ ਸਿੰਘ ਨੇ 96.8 ਫੀਸਦੀ ਅੰਕ ਪ੍ਰਾਪਤ ਕਰਕੇ 17ਵਾਂ ਰੈਂਕ ਹਾਸਲ ਕੀਤਾ।

ਇਸੇ ਤਰ੍ਹਾਂ ਵੋਕੇਸ਼ਨਲ ਗਰੁੱਪ ਦੇ ਟੈਕਸੇਸ਼ਨ ਪ੍ਰੈਕਟਿਸਿਸ ਵਿਭਾਗ ਦੀ ਖੁਸ਼ਪ੍ਰੀਤ ਕੌਰ ਪੁੱਤਰੀ ਸ੍ਰੀ ਬਲਵਿੰਦਰ ਸਿੰਘ ਨੇ 97.4 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਮੈਰਿਟ ਵਿੱਚ 14ਵਾਂ ਸਥਾਨ ਅਤੇ ਜਸ਼ਨਜੀਤ ਕੌਰ ਪੁੱਤਰੀ ਸ੍ਰੀ ਜਗਪਾਲ ਸਿੰਘ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਵਿੱਚ 15ਵਾਂ ਸਥਾਨ ਹਾਸਲ ਕੀਤਾ।

ਸਕੂਲ ਦੇ ਸਾਇੰਸ ਅਤੇ ਆਰਟਸ ਗਰੁੱਪਾਂ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅੰਟਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਦੀ ਲਗਾਤਾਰ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਨਾਲ ਇਹ ਵੱਡੀ ਉਪਲਬਧੀ ਸੰਭਵ ਹੋਈ ਹੈ।

ਉਨ੍ਹਾਂ ਦੱਸਿਆ ਕਿ ਕੁੱਲ 231 ਵਿਦਿਆਰਥਣਾਂ ਵਿੱਚੋਂ 56 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਪ੍ਰਿੰਸੀਪਲ ਵੱਲੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ 5100-5100 ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਨਾਲ ਹੀ ਵਿਦਿਆਰਥਣਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ।

ਪ੍ਰਿੰਸੀਪਲ ਮੈਡਮ ਨੇ ਕਾਮਰਸ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰਾਂ ਅਤੇ ਸਮੂਹ ਵਿਸ਼ਾ ਅਧਿਆਪਕਾਂ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments