Home ਪੰਜਾਬ ਪੰਜਾਬ ‘ਚ ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

ਪੰਜਾਬ ‘ਚ ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

0

ਜਲੰਧਰ: ਜੇਕਰ ਤੁਸੀਂ ਵੀ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖ਼ਬਰੀ ਹੈ। ਦਰਅਸਲ, ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੀ ਮੌਜ ਕਰਨਗੇ । ਇੱਥੇ ਤੁਹਾਨੂੰ ਦੱਸ ਦੇਈਏ ਕਿ ਪੂਰੇ ਸੂਬੇ ਵਿੱਚ 31 ਜੁਲਾਈ ਯਾਨੀ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮਨਾਈ ਜਾਵੇਗੀ।

ਇਸ ਦਿਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ ਅਤੇ ਜਨਤਕ ਖੇਤਰ ਦੇ ਅਦਾਰੇ ਬੰਦ ਰਹਿਣਗੇ। ਇਸ ਛੁੱਟੀ ਤੋਂ ਬਾਅਦ ਅਗਲੇ ਦਿਨ ਸ਼ਨਿੱਚਰਵਾਰ, 1 ਅਗਸਤ ਅਤੇ ਐਤਵਾਰ 2 ਅਗਸਤ ਨੂੰ ਹਫ਼ਤਾਵਾਰੀ ਛੁੱਟੀ ਹੋਣ ਕਾਰਨ ਸੂਬੇ ਵਿੱਚ ਲਗਾਤਾਰ ਤਿੰਨ ਦਿਨ ਛੁੱਟੀਆਂ ਦਾ ਆਨੰਦ ਮਾਣਨ ਦਾ ਮੌਕਾ ਮਿਲ ਰਿਹਾ ਹੈ। ਇਸ ਲਈ, ਜੇਕਰ ਤੁਸੀਂ ਵੀ ਕਿਤੇ ਘੁੰਮਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਸੀਂ ਇਸ ਲੰਬੇ ਵੀਕੈਂਡ ਦੌਰਾਨ ਯਾਤਰਾ ਕਰ ਸਕਦੇ ਹੋ।

NO COMMENTS

LEAVE A REPLY

Please enter your comment!
Please enter your name here

Exit mobile version