Home ਪੰਜਾਬ ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਭਲਕੇ ਤੋਂ ਹੋਵੇਗੀ ਸ਼ੁਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਭਲਕੇ ਤੋਂ ਹੋਵੇਗੀ ਸ਼ੁਰੂ

0

ਖੰਨਾ : ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਭਲਕੇ , 16 ਸਤੰਬਰ ਤੋਂ ਸ਼ੁਰੂ ਹੋਵੇਗੀ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਆੜ੍ਹਤੀ ਅਤੇ ਕਿਸਾਨ ਪ੍ਰਬੰਧਾਂ ਤੋਂ ਖੁਸ਼ ਦਿਖਾਈ ਦਿੱਤੇ, ਪਰ ਫਸਲ ਉਪਰ ਮੌਸਮ ਦੀ ਮਾਰ ਨੂੰ ਲੈ ਕੇ ਚਿੰਤਾ ਵੀ ਜਤਾਈ ਗਈ।

ਖੰਨਾ ਵਿਖੇ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਹਾਲੇ ਫਸਲ ਨੂੰ ਆਉਣ ‘ਚ ਇਕ ਹਫ਼ਤੇ ਦਾ ਸਮਾਂ ਲੱਗ ਸਕਦਾ ਹੈ, ਪਰ ਖਰੀਦ ਭਲਕੇ, 16 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਇਹ ਚਿੰਤਾ ਵੀ ਜ਼ਾਹਿਰ ਕੀਤੀ ਕਿ ਇਸ ਵਾਰ ਹੜ੍ਹਾਂ ਦੀ ਮਾਰ ਕਰਕੇ ਸੂਬੇ ਦਾ ਟਾਰਗੇਟ ਪੂਰਾ ਕਰਨਾ ਵੀ ਮੁਸ਼ਕਲ ਹੈ। ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕਿਹਾ ਕਿ ਖੰਨਾ ਮੰਡੀ ਦੇ ਸਾਰੇ ਖਰੀਦ ਕੇਂਦਰ ਤਿਆਰ ਹਨ ਅਤੇ ਪ੍ਰਬੰਧ ਮੁਕੰਮਲ ਹਨ।

NO COMMENTS

LEAVE A REPLY

Please enter your comment!
Please enter your name here

Exit mobile version