HomePunjabਰਾਜਪਾਲ ਵੱਲੋਂ 3 ਬਿੱਲਾਂ ਨੂੰ ਮਨਜ਼ੂਰੀ, CM ਮਾਨ ਨੇ ਟਵੀਟ ਕਰਕੇ ਕੀਤਾ...

ਰਾਜਪਾਲ ਵੱਲੋਂ 3 ਬਿੱਲਾਂ ਨੂੰ ਮਨਜ਼ੂਰੀ, CM ਮਾਨ ਨੇ ਟਵੀਟ ਕਰਕੇ ਕੀਤਾ ਧੰਨਵਾਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Punjab Governor Banwari Lal Purohit) ਵੱਲੋਂ 3 ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਧੰਨਵਾਦ ਕੀਤਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਅਤੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੇ ਰਾਜਪਾਲ ਦਾ ਧੰਨਵਾਦ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਰਾਹੀਂ ਲਿਖਿਆ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ… ਜਿਸ ਵਿੱਚ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023, ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ ਸ਼ਾਮਲ ਹਨ।  ਗਵਰਨਰ ਸਾਹਿਬ ਦਾ ਧੰਨਵਾਦ…ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜ਼ੂਰ ਹੋਣਗੇ…।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਲਾਗੂ ਕਰਨ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ‘ਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਦੋਸ਼ ਲੱਗੇ ਸਨ ਪਰ ਇਸ ਵਾਰ ਸੀਐੱਮ ਮਾਨ ਨੇ 3 ਬਿੱਲਾਂ ਨੂੰ ਮਨਜ਼ੂਰੀ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments