ਜੈਪੁਰ: ਰਾਜਪਾਲ ਸ੍ਰੀ ਹਰਿਭਾਊ ਬਾਗੜੇ ਨੇ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਦੁੱਖ ਦੀ ਇਸ ਘੜੀ ਵਿੱਚ ਸੋਗਗ੍ਰਸਤ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ ਹੈ।
