Home ਧਰਮ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਰ ‘ਚ ਟੇਕਿਆ ਮੱਥਾ

ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਰ ‘ਚ ਟੇਕਿਆ ਮੱਥਾ

0

ਜਲੰਧਰ : ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਅੱਜ ਤੋਂ ਜਲੰਧਰ ‘ਚ ਸ਼ੁਰੂ ਹੋਏ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਮੱਥਾ ਟੇਕਣ ਪਹੁੰਚੇ । ਉਨ੍ਹਾਂ ਨੇ ਮੱਥਾ ਟੇਕ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ। ਰਾਜਪਾਲ ਦੀ ਇਸ ਫੇਰੀ ਦੌਰਾਨ ਸੋਢਲ ਸੁਧਾਰ ਸਭਾ ਦੇ ਪ੍ਰਧਾਨ ਪੰਕਜ ਚੱਢਾ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਨਿੰਦਰ ਪਾਲ ਸਿੰਘ ਗੁੰਬਰ ਸਮੇਤ ਕਈ ਪਤਵੰਤੇ ਮੌਜੂਦ ਰਹੇ।

ਇਸ ਮੌਕੇ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਢਲ ਨਾਲ ਦੇਸ਼ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੱਸਦੇ ਸ਼ਰਧਾਲੂਆਂ ਦੀ ਵੀ ਡੂੰਘੀ ਆਸਥਾ ਅਤੇ ਭਾਵਨਾਤਮਕ ਸਾਂਝ ਹੈ। ਇਸੇ ਆਸਥਾ ਦੇ ਚੱਲਦਿਆਂ ਹਰ ਸਾਲ ਸ੍ਰੀ ਸਿੱਧ ਬਾਬਾ ਸੋਢਲ ਦੇ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਕੇ ਬਾਬਾ ਜੀ ਦੇ ਦਰ ’ਤੇ ਨਤਮਸਤਕ ਹੁੰਦੇ ਹਨ। ਰਾਜਪਾਲ ਨੇ ਇਸ ਪਵਿੱਤਰ ਮੌਕੇ ’ਤੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਖੁਸ਼ਹਾਲੀ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version