HomePunjabਮਸ਼ਹੂਰ ਗਾਇਕ ਮੁਹੰਮਦ ਰਫੀ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ

ਮਸ਼ਹੂਰ ਗਾਇਕ ਮੁਹੰਮਦ ਰਫੀ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ

ਅੰਮ੍ਰਿਤਸਰ : ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮੁਹੰਮਦ ਰਫੀ (Mohammad Rafi) ਦੀ ਯਾਦਗਰ ਬਣਾਈ ਜਾਵੇਗੀ। ਜਾਣਕਾਰੀ ਮੁਤਾਬਕ ਮਸ਼ਹੂਰ ਗਾਇਕ ਮੁਹੰਮਦ ਰਫੀ ਦੀ ਯਾਦ ‘ਚ ‘ਰਫੀ ਮੀਨਾਰ’ (‘Rafi Minar’) ਬਣਾਇਆ ਜਾ ਰਿਹਾ ਹੈ। ਇਹ ਮੀਨਾਰ ਅੰਮ੍ਰਿਤਸਰ ਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿੱਚ ਸਥਾਪਿਤ ਕੀਤਾ ਜਾਵੇਗਾ। 100 ਫੁੱਟ ਉੱਚਾ ‘ਰਫ਼ੀ ਮੀਨਾਰ’ ਬਣਾਇਆ ਜਾਵੇਗਾ। ਟਾਵਰ ਦੇ ਸਿਖਰ ‘ਤੇ ਭਾਰਤੀ ਝੰਡਾ ਲਹਿਰਾਇਆ ਜਾਵੇਗਾ।

ਪ੍ਰਬੰਧਕਾਂ ਤੋਂ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਾਵਰ ਸਟੀਲ ਦਾ ਬਣੇਗਾ। ਸ਼ਤਾਬਦੀ ਵਰ੍ਹੇ ਦੀ ਹਰ 24 ਤਰੀਕ ਨੂੰ ਮੁਹੰਮਦ ਰਫ਼ੀ ‘ਤੇ ਵਿਸ਼ੇਸ਼ ਸੰਗੀਤ ਸਮਾਰੋਹ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੀ ਯਾਦ ਦਿਵਾਏਗਾ। ਦੱਸਿਆ ਜਾ ਰਿਹਾ ਹੈ ਕਿ ਇਹ ਰਫੀ ਮੀਨਾਰ 2024 ਤੋਂ ਪਹਿਲਾਂ ਤਿਆਰ ਹੋ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments