Home ਪੰਜਾਬ ਪੰਜਾਬ ਦੇ ਵੱਡੇ ਉਦਯੋਗਿਕ ਤੇ ਰਿਹਾਇਸ਼ੀ ਇਲਾਕੇ ਚੋਂ ਗ੍ਰਨੇਡ ਮਿਲਣ ਨਾਲ ਮਚਿਆ...

ਪੰਜਾਬ ਦੇ ਵੱਡੇ ਉਦਯੋਗਿਕ ਤੇ ਰਿਹਾਇਸ਼ੀ ਇਲਾਕੇ ਚੋਂ ਗ੍ਰਨੇਡ ਮਿਲਣ ਨਾਲ ਮਚਿਆ ਹੜਕੰਪ

0

ਬਟਾਲਾ : ਬਟਾਲਾ ਦੇ ਆਲੋਵਾਲ ਫੋਕਲ ਪੁਆਇੰਟ ਵਿਖੇ ਸਥਿਤ ਰਿੰਪਲ ਗਰੁੱਪ ਦੇ ਠੇਕੇ ਦੀ ਇਕ ਸ਼ਾਖਾ ਦੇ ਗੇਟ ਦੇ ਬਾਹਰ ਇਕ ਗ੍ਰਨੇਡ ਮਿਲਿਆ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ।

ਇਹ ਗ੍ਰਨੇਡ ਸੁੱਟਣ ਦੀ ਜ਼ਿੰਮੇਵਾਰੀ ਮਨੂੰ ਅਗਵਾਨ ਅਤੇ ਗੋਪੀ ਨਵਾ ਸ਼ਹਿਰੀਆ ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਠੇਕੇ ‘ਤੇ ਲਈ ਹੈ। ਇਹ ਪੋਸਟ ਅੱਜ ਸਵੇਰੇ 6 ਵਜੇ ਦੇ ਕਰੀਬ ਵਾਇਰਲ ਹੋ ਗਈ, ਜਿਸ ਤੋਂ ਬਾਅਦ ਖੁਫੀਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਬਟਾਲਾ ਪੁਲਿਸ ਦੇ ਸੀਨੀਅਰ ਅਧਿਕਾਰੀ, ਡੀ.ਐਸ.ਪੀ. ਸਿਟੀ ਸੰਜੀਵ ਕੁਮਾਰ, ਐਸ.ਐਚ.ਓ. ਸਿਵਲ ਲਾਈਨ ਗੁਰਦੇਵ ਸਿੰਘ, ਸੀ.ਆਈ.ਏ. ਇੰਸਪੈਕਟਰ ਅਮਨਦੀਪ ਸਿੰਘ, ਐਸ.ਆਈ. ਅੰਗਰੇਜ਼ ਸਿੰਘ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜ਼ਿਕਰਯੋਗ ਹੈ ਕਿ ਫੋਕਲ ਪੁਆਇੰਟ ਇਕ ਉਦਯੋਗਿਕ ਅਤੇ ਰਿਹਾਇਸ਼ੀ ਇਲਾਕਾ ਹੈ, ਜਿੱਥੇ ਬਹੁਤ ਸਾਰੀਆਂ ਫੈਕਟਰੀਆਂ, ਵਪਾਰਕ ਸੰਸਥਾਵਾਂ ਅਤੇ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਕਰਦੇ ਹਨ। ਗ੍ਰਨੇਡ ਮਿਲਣ ਦੀ ਖ਼ਬਰ ਨੇ ਸਥਾਨਕ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਦੀ ਸਾਜ਼ਿਸ਼ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version