Homeਪੰਜਾਬਮੁੱਖ ਸੜਕਾਂ ਦੀ ਮੁਰੰਮਤ ਦੌਰਾਨ ਸਬੰਧਤ ਕੰਪਨੀਆਂ ਤੇ ਠੇਕੇਦਾਰਾਂ ਵੱਲੋਂ ਕੀਤੀ ਜਾ...

ਮੁੱਖ ਸੜਕਾਂ ਦੀ ਮੁਰੰਮਤ ਦੌਰਾਨ ਸਬੰਧਤ ਕੰਪਨੀਆਂ ਤੇ ਠੇਕੇਦਾਰਾਂ ਵੱਲੋਂ ਕੀਤੀ ਜਾ ਰਹੀ ਵੱਡੀ ਲਾਪਰਵਾਹੀ

ਗੁਰਦਾਸਪੁਰ : ਪੰਜਾਬ ਵਿੱਚੋਂ ਲੰਘਦੇ ਨੈਸ਼ਨਲ ਹਾਈਵੇਅ ਸਮੇਤ ਹੋਰ ਮੁੱਖ ਸੜਕਾਂ ਦੀ ਮੁਰੰਮਤ ਦੌਰਾਨ ਸਬੰਧਤ ਕੰਪਨੀਆਂ ਅਤੇ ਠੇਕੇਦਾਰਾਂ ਵੱਲੋਂ ਕੀਤੀ ਜਾ ਰਹੀ ਵੱਡੀ ਲਾਪਰਵਾਹੀ ਕਾਰਨ ਆਮ ਲੋਕਾਂ ਦੀ ਜਾਨ-ਮਾਲ ਨਾਲ ਸਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਸੜਕ ਮੁਰੰਮਤ ਦੇ ਨਾਮ ‘ਤੇ ਅਕਸਰ ਸੜਕ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਬੰਦ ਕਰਕੇ ਸਾਰੀ ਟ੍ਰੈਫਿਕ ਨੂੰ ਗਲਤ ਦਿਸ਼ਾ (ਰੌਂਗ ਸਾਈਡ) ਵੱਲ ਡਾਇਵਰਟ ਕਰ ਦਿੱਤਾ ਜਾਦਾ ਹੈ, ਜੋ ਕਿ ਭਿਆਨਕ ਹਾਦਸਿਆਂ ਦਾ ਮੁੱਖ ਕਾਰਨ ਬਣ ਰਿਹਾ ਹੈ।

ਪਿਛਲੇ ਸਮੇਂ ਦੌਰਾਨ ਇੱਕ ਪਾਸੇ ਦਾ ਰਸਤਾ ਬੰਦ ਹੋਣ ਕਾਰਨ ਗਲਤ ਦਿਸ਼ਾ ਵਿੱਚ ਚੱਲ ਰਹੇ ਟ੍ਰੈਫਿਕ ਦੀ ਸਾਹਮਣੇ ਤੋਂ ਆ ਰਹੇ ਵਾਹਨਾਂ ਨਾਲ ਭਿਆਨਕ ਟੱਕਰਾਂ ਹੋਈਆਂ ਹਨ, ਜਿਸ ਵਿੱਚ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਗਈਆਂ ਹਨ ਅਤੇ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਇਸ ਸਭ ਦੇ ਬਾਵਜੂਦ ਨਾ ਤਾਂ ਨੈਸ਼ਨਲ ਹਾਈਵੇ ਅਥਾਰਟੀ ਅਤੇ ਨਾ ਹੀ ਸੰਬੰਧਿਤ ਕੰਪਨੀਆਂ ਇਸ ਗੰਭੀਰ ਸਮੱਸਿਆਵਾਂ ਵੱਲ ਧਿਆਨ ਦੇ ਰਹੀਆਂ ਹਨ।

ਇਹ ਧਿਆਨ ਦੇਣ ਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘਦੇ ਰਾਸ਼ਟਰੀ ਰਾਜਮਾਰਗਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਵੱਖ-ਵੱਖ ਵੱਡੀਆਂ ਕੰਪਨੀਆਂ ਨੂੰ ਸੌਂਪਿਆ ਗਿਆ ਹੈ। ਇਹ ਕੰਪਨੀਆਂ, ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਕਰਦੇ ਸਮੇਂ, ਸੜਕ ਦੇ ਇੱਕ ਹਿੱਸੇ ਨੂੰ ਬੰਦ ਕਰ ਦਿੰਦੀਆਂ ਹਨ ਅਤੇ ਸਹੀ ਸੁਰੱਖਿਆ ਉਪਾਵਾਂ ਤੋਂ ਬਿਨਾਂ ਆਵਾਜਾਈ ਨੂੰ ਗਲਤ ਦਿਸ਼ਾ ਵੱਲ ਮੋੜ ਦਿੰਦੀਆਂ ਹਨ।

ਅਜਿਹੀਆਂ ਸਥਿਤੀਆਂ ਵਿੱਚ, ਆਉਣ ਵਾਲਾ ਟ੍ਰੈਫਿਕ ਅਕਸਰ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੁੰਦਾ ਹੈ, ਜਿਸ ਨਾਲ ਟੱਕਰਾਂ ਦਾ ਖ਼ਤਰਾ ਬਹੁਤ ਜ਼ਿਆਦਾ ਵਧ ਜਾਂਦਾ ਹੈ। ਇਹ ਜੁਲਮ ਇਹ ਹੈ ਕਿ ਜਦੋਂ ਟਰੈਫਿਕ ਨੂੰ ਗਲਤ ਦਿਸ਼ਾ ਵਿੱਚ ਡਾਇਵਰਟ ਕੀਤਾ ਜਾਂਦਾ ਹੈ, ਤਾਂ ਡਾਇਵਰਜਨ ਦੀ ਸ਼ੁਰੂਆਤ ਵਾਲੇ ਸਥਾਨ ‘ਤੇ ਕੁਝ ਚੇਤਾਵਨੀ ਬੋਰਡ ਲਗਾ ਦਿੱਤੇ ਜਾਂਦੇ ਹਨ, ਪਰ ਅੱਗੇ ਇੱਕ ਤੋਂ ਪੰਜ ਕਿਲੋਮੀਟਰ ਤੱਕ ਸੜਕ ਦਾ ਹਿੱਸਾ ਕਿਸੇ ਵੀ ਤਰ੍ਹਾਂ ਦੇ ਸੂਚਨਾ ਬੋਰਡ, ਰਿਫਲੈਕਟਰ, ਕੋਨ ਜਾਂ ਅਸਥਾਈ ਪਾਰਟੀਸ਼ਨ ਤੋਂ ਬਿਨਾਂ ਹੀ ਛੱਡ ਦਿੱਤਾ ਜਾਂਦਾ ਹੈ। ਇਸ ਕਾਰਨ ਕਈ ਵਾਰ ਸਹੀ ਦਿਸ਼ਾ ਵਿੱਚ ਆ ਰਹੇ ਵਾਹਨਾਂ ਦੇ ਚਾਲਕਾਂ ਨੂੰ ਗਲਤ ਦਿਸ਼ਾ ਤੋਂ ਆ ਰਹੇ ਵਾਹਨ ਸਮੇਂ ’ਤੇ ਨਜ਼ਰ ਨਹੀਂ ਆਉਂਦੇ ਜਾ ਉਲਝਣ ਕਾਰਨ, ਵੱਡੇ ਹਾਦਸੇ ਅਚਾਨਕ ਵਾਪਰ ਜਾਂਦੇ ਹਨ।

ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਸੜਕ ਦੀ ਮੁਰੰਮਤ ਦੌਰਾਨ ਟ੍ਰੈਫਿਕ ਨੂੰ ਗਲਤ ਦਿਸ਼ਾ ਵਿੱਚ ਮੋੜਿਆ ਜਾਂਦਾ ਹੈ, ਤਾਂ ਸ਼ੁਰੂ ਤੋਂ ਅੰਤ ਤੱਕ ਪੂਰੇ ਹਿੱਸੇ ਵਿੱਚ ਸਾਫ਼ ਅਤੇ ਪ੍ਰਤੀਬਿੰਬਤ ਸਾਈਨ ਬੋਰਡ, ਅਸਥਾਈ ਪਾਰਟੀਸ਼ਨ ਜਾਂ ਕੋਨ ਲਗਾਏ ਜਾਣੇ ਚਾਹੀਦੇ ਹਨ ਅਤੇ ਰਾਤ ਨੂੰ ਹਾਦਸਿਆਂ ਨੂੰ ਰੋਕਣ ਲਈ ਫਲੈਸ਼ਲਾਈਟਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਟ੍ਰੈਫਿਕ ਸੁਚਾਰੂ ਢੰਗ ਨਾਲ ਲੰਘ ਸਕੇ ਅਤੇ ਲੋਕਾਂ ਨੂੰ ਜਾਨੀ ਨੁਕਸਾਨ ਦਾ ਡਰ ਨਾ ਹੋਵੇ।

ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਅਜਿਹੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਦੇ ਬਾਵਜੂਦ, ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਕੇ ‘ਤੇ ਨਿਰੀਖਣ ਨਹੀਂ ਕਰ ਰਿਹਾ ਹੈ ਅਤੇ ਨਾ ਹੀ ਲਾਪਰਵਾਹੀ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਕੋਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਨੈਸ਼ਨਲ ਹਾਈਵੇਅ ਅਥਾਰਟੀ ਠੇਕੇਦਾਰਾਂ ਨੂੰ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਮੌਕੇ ‘ਤੇ ਨਿਗਰਾਨੀ ਟੀਮਾਂ ਤਾਇਨਾਤ ਕਰੇ, ਨਹੀਂ ਤਾਂ ਇਹ ਲਾਪਰਵਾਹੀ ਕਈ ਹੋਰ ਕੀਮਤੀ ਜਾਨਾਂ ਲੈ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments