Homeਪੰਜਾਬਬੀ.ਐਮ.ਐਸ. ਫੈਸ਼ਨ ਸ਼ੋਅਰੂਮ 'ਚ ਗੋਲੀਬਾਰੀ ਕਰਨ ਵਾਲੇ ਬਦਮਾਸ਼ਾਂ ਤੇ ਪੁਲਿਸ ਵਿਚਕਾਰ ਚੱਲੀਆਂ...

ਬੀ.ਐਮ.ਐਸ. ਫੈਸ਼ਨ ਸ਼ੋਅਰੂਮ ‘ਚ ਗੋਲੀਬਾਰੀ ਕਰਨ ਵਾਲੇ ਬਦਮਾਸ਼ਾਂ ਤੇ ਪੁਲਿਸ ਵਿਚਕਾਰ ਚੱਲੀਆਂ ਗੋਲੀਆਂ

ਜਲੰਧਰ: ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਤੇਜ਼ ਗੋਲੀਬਾਰੀ ਹੋਈ। ਜਾਣਕਾਰੀ ਅਨੁਸਾਰ ਕਿਸ਼ਨਪੁਰਾ ਰੋਡ ‘ਤੇ ਸਥਿਤ ਬੀ.ਐਮ.ਐਸ. ਫੈਸ਼ਨ ਸ਼ੋਅਰੂਮ ਵਿੱਚ 11 ਦਿਨ ਪਹਿਲਾਂ ਇੱਕ ਬਾਇਕ ਸਵਾਰ 2 ਬਦਮਾਸ਼ਾਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ । ਇਸ ਮਾਮਲੇ ਵਿੱਚ ਪੁਲਿਸ ਨੇ ਅੱਜ ਕਾਰਵਾਈ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੋਸ਼ੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਜ਼ਖ਼ਮੀ ਮੁਲਜ਼ਮਾਂ ਨੂੰ ਤੁਰੰਤ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਬਿੱਲਾ ਵਜੋਂ ਹੋਈ ਹੈ।

ਦੱਸ ਦੇਈਏ ਕਿ ਬੀ.ਐਮ.ਐਸ. ਫੈਸ਼ਨ ਸ਼ੋਅਰੂਮ ਵਿੱਚ 12 ਜੂਨ ਨੂੰ ਦੋ ਬਾਈਕ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਘਟਨਾ ਦੌਰਾਨ ਗੋਲੀਆਂ ਲੱਗਣ ਕਾਰਨ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਤੋਂ ਬਾਅਦ ਦੁਕਾਨ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਅਤੇ ਫਿਰੌਤੀ ਦੀ ਮੰਗ ਕੀਤੀ ਗਈ।

ਫਿਲਹਾਲ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਕ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਕੁਸ਼ ਵਾਸੀ ਘਾਸ ਮੰਡੀ, ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਕਾਜ਼ੀ ਮੰਡੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕੁਸ਼ ਹਾਲ ਹੀ ਵਿੱਚ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੌਨੀ ਬੱਲ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments