Home ਪੰਜਾਬ ਮੋਗਾ ‘ਚ ਗੋਲੀਆਂ ਦੀ ਗੂੰਜ, 2 ਨੌਜਵਾਨਾਂ ਦੀ ਮੌਤ

ਮੋਗਾ ‘ਚ ਗੋਲੀਆਂ ਦੀ ਗੂੰਜ, 2 ਨੌਜਵਾਨਾਂ ਦੀ ਮੌਤ

0

ਮੋਗਾ: ਪੰਜਾਬ ਦੇ ਮੋਗਾ ਵਿੱਚ ਦੇਰ ਰਾਤ ਗੋਲੀਬਾਰੀ ਦੀ ਗੰਭੀਰ ਘਟਨਾ ਵਾਪਰੀ। ਅੰਗਦਪੁਰਾ ਮੁਹੱਲੇ ਵਿੱਚ ਇੱਕ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ਨੂੰ ਕਾਲੇ ਰੰਗ ਦੀ ਸਕਾਰਪੀਓ ਵਿੱਚ ਆਏ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ। ਇਸ ਦੌਰਾਨ ਪੰਜ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇਲਾਜ ਦੌਰਾਨ ਇੱਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ। ਬਾਕੀ ਤਿੰਨ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਗਗਨ ਜਿੰਦਲ ਤੇ ਸਾਹਿਲ ਜਿੰਦਲ ਦੀ ਮੌਤ

ਮ੍ਰਿਤਕਾਂ ਦੀ ਪਛਾਣ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਸਮੇਂ ਚਾਰ ਤੋਂ ਪੰਜ ਨੌਜਵਾਨ ਦੁਕਾਨ ਦੇ ਬਾਹਰ ਬੈਠੇ ਸਨ। ਇਸੇ ਦੌਰਾਨ ਸਕਾਰਪੀਓ ਸਵਾਰ ਵਿਅਕਤੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਕਰ ਦਿੱਤੀ।

ਗੋਲੀਬਾਰੀ ਦੌਰਾਨ ਨੌਜਵਾਨਾਂ ਨੂੰ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੋਲੀਆਂ ਲੱਗੀਆਂ, ਜਦਕਿ ਇੱਕ ਹੋਰ ਨੌਜਵਾਨ ਛਰ੍ਹੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਮੋਗਾ ਦੇ ਐੱਸ.ਐੱਸ.ਪੀ ਸਰਤਾਜ ਸਿੰਘ ਚਾਹਲ ਮੁਤਾਬਕ, ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਨੇ ਵੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ।

ਪੁਲਿਸ ਅਨੁਸਾਰ, ਪੀੜਤ ਪਰਿਵਾਰ ਨੇ ਕੁਝ ਸ਼ੱਕੀ ਵਿਅਕਤੀਆਂ ਦੇ ਨਾਂ ਦੱਸੇ ਹਨ। ਇਨ੍ਹਾਂ ਜਾਣਕਾਰੀਆਂ ਦੇ ਆਧਾਰ ‘ਤੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version