Home ਪੰਜਾਬ ਗੁਰਦਾਸਪੁਰ ਪੁਲਿਸ ਨੇ 97 ਗ੍ਰਾਮ ਹੈਰੋਇਨ ਸਮੇਤ 6 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਗੁਰਦਾਸਪੁਰ ਪੁਲਿਸ ਨੇ 97 ਗ੍ਰਾਮ ਹੈਰੋਇਨ ਸਮੇਤ 6 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

0

ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਨੇ 97 ਗ੍ਰਾਮ ਹੈਰੋਇਨ ਸਮੇਤ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਐਸ.ਐਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਸਿਟੀ ਪੁਲਿਸ ਗੁਰਦਾਸਪੁਰ ਨੇ ਮੁਲਜ਼ਮ ਮੋਹਿਤ ਪੁੱਤਰ ਸਤੀਸ਼ ਕੁਮਾਰ ਵਾਸੀ ਕਾਦਰੀ ਮੁਹੱਲਾ ਗੁਰਦਾਸਪੁਰ, ਕਰਨ ਪੁੱਤਰ ਸੁਰਿੰਦਰ ਕੁਮਾਰ ਵਾਸੀ ਗੀਤਾ ਭਵਨ ਰੋਡ ਗੁਰਦਾਸਪੁਰ ਨੂੰ 50 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਯੰਤਰ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਗੁਰਦਾਸਪੁਰ ਸਦਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਉਰਫ ਗੋਲੀ ਪੁੱਤਰ ਅਜੀਤ ਸਿੰਘ ਵਾਸੀ ਹੇਮਰਾਜਪੁਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਤਿੱਬੜ ਪੁਲਿਸ ਨੇ ਸਾਹਿਲ ਪੁੱਤਰ ਲਾਡੀ ਵਾਸੀ ਹੇਮਰਾਜਪੁਰ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਕੇਸ ਦਰਜ ਕੀਤਾ ਹੈ।

ਇਸੇ ਦੌਰਾਨ ਧਾਰੀਵਾਲ ਪੁਲਿਸ ਨੇ ਕਾਰ ਵਿੱਚ ਸਵਾਰ ਦੋ ਮੁਲਜ਼ਮਾਂ ਪ੍ਰਭਜੋਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਹਰਦੋਵਾਲ ਕਲਾਂ ਥਾਣਾ ਡੇਰਾ ਬਾਬਾ ਨਾਨਕ ਅਤੇ ਲਵਦੀਪ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਤਰਪਾਲਾ ਜ਼ਿਲ੍ਹਾ ਡੇਰਾ ਬਾਬਾ ਨਾਨਕ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version